ਕੈਨੇਡਾ ਦੇ ਮੰਤਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਤ ਸਿੰਘ ਬਰਾੜ ਦੇ ਗ੍ਰਹਿ ਪਹੁੰਚੇ
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਤੋਂ ਮਾਈਨਿੰਗ ਮੰਤਰੀ ਜਗਰੂਪ ਸਿੰਘ ਬਰਾੜ ਆਪਣੇ ਨਿੱਜੀ ਦੌਰੇ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਕੇ ਦੀ ਪ੍ਰਸਿੱਧ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤ ਸੰਤ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਸੰਤ ਸਿੰਘ ਬਰਾੜ ਨੇ ਜਗਰੂਪ ਸਿੰਘ ਬਰਾੜ ਅਤੇ ਉਨ੍ਹਾਂ ਦੀ ਧਰਮ ਪਤਨੀ ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਜਗਰੂਪ ਸਿੰਘ ਬਰਾੜ ਨੇ ਕਿਹਾ ਕਿ ਕੈਨੇਡਾ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੰਜਾਬੀਆਂ ਦਾ ਵਡਮੁੱਲਾ ਯੋਗਦਾਨ ਹੈ | ਪਿੰਡ ਦਿਉਣ ਜ਼ਿਲ੍ਹਾ ਬਠਿੰਡਾ ਨਾਲ ਸੰਬੰਧਿਤ ਜਗਰੂਪ ਸਿੰਘ ਬਰਾੜ ਨੇ ਕਿਹਾ ਕਿ ਅਸੀਂ ਕੈਨੇਡਾ ਵਿਚ ਰੁਜ਼ਗਾਰ ਲਈ ਨੌਕਰੀਆਂ ਪ੍ਰਾਪਤ ਕਰਨ ਗਏ ਸੀ, ਪਰ ਹੁਣ ਨੌਕਰੀਆਂ ਦੇਣ ਵਾਲੇ ਬਣ ਗਏ ਹਾਂ | ਉਨ੍ਹਾਂ ਕਿਹਾ ਕਿ ਜਦੋਂ ਮਿਹਨਤ ਦਾ ਮੁੱਲ ਪੈਂਦਾ ਹੈ, ਤਾਂ ਪੰਜਾਬੀ ਮਿਹਨਤ ਕਰਨ ਨੂੰ ਬਹੁਤ ਤਕੜੇ ਹਨ | ਕੈਨੇਡਾ ਵਿਖੇ ਪੰਜਾਬੀਆਂ ਨੇ ਸਖਤ ਮਿਹਨਤ ਕਰਕੇ ਆਪਣੇ ਆਪ ਨੂੰ ਸਥਾਪਿਤ ਕੀਤਾ ਅਤੇ ਹਰ ਸੁੱਖ ਸਹੂਲਤ ਦਾ ਲਾਭ ਲੈ ਰਹੇ ਹਨ | ਉਨ੍ਹਾਂ ਬਹੁਤ ਵਿਸਥਾਰ ਨਾਲ ਕੈਨੇਡਾ ਮੁਲਕ ਸਬੰਧੀ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਸੰਤ ਸਿੰਘ ਬਰਾੜ ਵਲੋਂ ਖੇਤੀਬਾੜੀ ਅਤੇ ਸਹਿਕਾਰਤਾ ਦੇ ਖੇਤਰ ਵਿਚ ਪਾਏ ਯੋਗਦਾਨ ਅਤੇ ਇਲਾਕੇ ਵਿਚ 40 ਮੁਕਤਿਆਂ ਦੀ ਯਾਦਗਾਰ ਮੁਕਤੇ ਮੀਨਾਰ ਬਣਾਉਣ ਤੋਂ ਇਲਾਵਾ ਹੋਰ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਬਰਾੜ ਦੀ ਸ਼ਲਾਘਾ ਕੀਤੀ | ਉਨ੍ਹਾਂ ਵਲੋਂ ਵਿਸ਼ੇਸ਼ ਤੌਰ 'ਤੇ ਸੰਤ ਸਿੰਘ ਬਰਾੜ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਕੈਨੇਡਾ ਦੇ ਮੰਤਰੀ ਜਗਰੂਪ ਬਰਾੜ ਨੂੰ ਜੀ ਆਇਆਂ ਆਖਿਆ ਅਤੇ ਆਪਣੇ ਕੀਮਤੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਵਾਗਤ ਕਰਦਿਆਂ ਕਿਹਾ ਕਿ ਜਗਰੂਪ ਸਿੰਘ ਬਰਾੜ ਦੇ ਕੀਮਤੀ ਵਿਚਾਰ ਸੁਣਨ ਦਾ ਮੌਕਾ ਮਿਲਿਆ | ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਨੀਵਾਂ ਚਲਾ ਗਿਆ ਹੈ | ਇਸ ਮੌਕੇ ਸਟੇਜ ਦੀ ਕਾਰਵਾਈ ਜਸਵਿੰਦਰ ਸਿੰਘ ਬਿੱਟਾ ਵਲੋਂ ਚਲਾਈ ਗਈ | ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਸੰਤ ਸਿੰਘ ਬਰਾੜ, ਭਾਈ ਅਪਮਿੰਦਰ ਸਿੰਘ, ਬਾਵਾ ਯਾਦਵਿੰਦਰ ਸਿੰਘ ਲਾਲੀ, ਬਾਵਾ ਗੁਰਿੰਦਰ ਸਿੰਘ ਕੋਕੀ ਸਾਬਕਾ ਪ੍ਰਧਾਨ ਨਗਰ ਕੌਂਸਲ, ਕੁਲਜੀਤ ਸਿੰਘ ਮੌਂਟੀ ਬਰਾੜ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਗੁਰਸੰਤ ਸਿੰਘ ਬਰਾੜ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ, ਭਾਈ ਦਵਿੰਦਰ ਸਿੰਘ ਚਹਿਲ, ਭਾਈ ਸੁਰਿੰਦਰ ਸਿੰਘ ਰੂਪੀ ਚਹਿਲ, ਗੁਰਬੀਰ ਸਿੰਘ ਮਿੰਨੀ ਬਰਾੜ ਫ਼ੱਤਣਵਾਲਾ, ਪਰਮਜੀਤ ਸਿੰਘ ਸਿੱਧੂ ਬਿੱਲੂ, ਭੁਪਿੰਦਰ ਸਿੰਘ ਚੜੇਵਾਨ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਐਡਵੋਕੇਟ ਬਲਜਿੰਦਰ ਸਿੰਘ ਸੇਖੋਂ, ਐਡਵੋਕੇਟ ਹਰਜਿੰਦਰ ਸਿੰਘ ਮਾਨ, ਨਵਦੀਪ ਸਿੰਘ ਬਿੱਲੂ ਵਾਲੀਆ, ਕਰਮਜੀਤ ਸਿੰਘ ਕੰਮਾ, ਹਰਭਗਵਾਨ ਸਿੰਘ ਰਾਜਾ ਭੁੱਲਰ, ਗੁਰਦੀਪ ਸਿੰਘ ਕੱਦੂ, ਅਰਵਿੰਦਰ ਪਾਲ ਸਿੰਘ ਚਹਿਲ ਬੂੜਾ ਗੁੱਜਰ ਪ੍ਰਧਾਨ ਸਰਬੱਤ ਦਾ ਭਲਾ ਟਰੱਸਟ, ਰਣਦੀਪ ਰਾਣਾ ਕਮਰਾ, ਖੁਸ਼ਵਿੰਦਰ ਸਿੰਘ ਬਰਾੜ ਕਾਉਣੀ, ਗੁਰਿੰਦਰ ਸਿੰਘ ਲੁਹਾਰਾ, ਸੁਖਵੰਤ ਸਿੰਘ ਗਿੱਲ, ਸਤਬੀਰ ਸਿੰਘ ਗਗਨ ਚਹਿਲ, ਰਵੀ ਬਾਂਸਲ, ਸੁਨੀਲ ਬਰਾੜ, ਬਲਵਿੰਦਰ ਗਰੋਵਰ, ਕਾਕਾ ਭੁੱਲਰ, ਸਰਪੰਚ ਬਲਵਿੰਦਰ ਸਿੰਘ ਬਿੰਦਾ ਥਾਂਦੇਵਾਲਾ, ਸਰਪੰਚ ਸੋਨਾ ਬਰਾੜ ਢਾਣੀ ਦਸ਼ਮੇਸ਼ ਨਗਰ, ਵਿੱਕੀ ਕੁਮਾਰ ਡਮੋਲੀਆ ਆਦਿ ਹਾਜ਼ਰ ਸਨ |
ਕੈਨੇਡਾ ਦੀ ਖੁਸ਼ਹਾਲੀ 'ਚ ਪੰਜਾਬੀਆਂ ਦਾ ਵੱਡਮੁੱਲਾ ਯੋਗਦਾਨ- ਜਗਰੂਪ ਸਿੰਘ ਬਰਾੜ
ਅਜੀਤ ਡੈਸਕ
05-01-2026