12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਭੁੱਚੋ ਮੰਡੀ ਰੈਲੀ ਦੀ ਤਿਆਰੀ ਸੰਬੰਧੀ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡਾਂ 'ਚ ਮੀਟਿੰਗ ਕੀਤੀਆਂ

Ad Position 21
No active advertisement
ਅਜੀਤ ਡੈਸਕ 05-01-2026
ਬਾਜਾਖਾਨਾ, 4 ਜਨਵਰੀ (ਜੀਵਨ ਗਰਗ)-ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਮਨਰੇਗਾ ਕਾਨੂੰਨ ਨੂੰ ਤੋੜ-ਮਰੋੜ ਕੇ ਨਵੇ ਕਾਨੂੰਨ ਵੀ.ਬੀ.ਜੀ.ਰਾਮ ਜੀ ਦਾ ਰੂਪ ਦਿੱਤਾ ਹੈ | ਜਿਸ ਨਾਲ ਮਨਰੇਗਾ ਮਜ਼ਦੂਰਾਂ ਦੇ ਹੱਥੋ ਰੁਜ਼ਗਾਰ ਖੁਸ ਜਾਵੇਗਾ ਤੇ ਦੇਸ਼ ਦੇ ਲਗਪਗ 12 ਕਰੋੜ ਲੋਕਾਂ ਦੇ ਪੇਟ 'ਤੇ ਲੱਤ ਵੱਜੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਉਕਤ ਕਾਨੂੰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਉਣ ਵਾਲੇ ਦਿਨਾਂ 'ਚ ਕਾਂਗਰਸ ਪਾਰਟੀ ਵਲੋਂ ਭੁੱਚੋ ਮੰਡੀ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਬਾਜਾਖਾਨਾ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਕਾਂਗਰਸ ਪਾਰਟੀ ਵਲੋਂ ਮਹਾਤਮਾ ਗਾਂਧੀ ਦੇ ਨਾਂਅ 'ਤੇ ਲਿਆਂਦੇ ਕਾਨੂੰਨ ਨੂੰ ਤੋੜ-ਮਰੋੜ ਕੇ ਪੇਸ਼ ਕਰਕੇ ਜਿਥੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਰਾਸ਼ਟਰ ਪਿਤਾ ਦੀ ਨਿਰਾਦਰੀ ਕੀਤੀ ਹੈ ਉਥੇ ਦੇਸ਼ ਦੇ ਕਰੋੜਾਂ ਮਜ਼ਦੂਰਾਂ ਦੇ ਹੱਥਾਂ 'ਚੋਂ ਰੁਜ਼ਗਾਰ ਖੋਹ ਕੇ ਉਨ੍ਹਾਂ ਦੇ ਪਰਿਾਵਰਾਂ ਦੇ ਮੂੰਹੋ ਰੋਟੀ ਖੋਹ ਲਈ ਹੈ | ਕਾਂਗÐਰਸ ਪਾਰਟੀ ਵਲੋਂ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਨਵੇਂ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਕਾਨੂੰਨ ਨੂੰ ਮੁੜ ਤੋਂ ਲਾਗੂ ਕਰੇ ਤਾਂ ਕਿ ਮਨਰੇਗਾ ਮਜ਼ਦੂਰਾਂ ਦਾ ਰੁਜ਼ਗਾਰ ਸੁਰੱਖਿਅਤ ਰਹਿ ਸਕੇ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਭਗਤ ਸਿੰਘ ਚਹਿਲ, ਸਾਬਕਾ ਸਰਪੰਚ ਬਲਵੰਤ ਸਿੰਘ, ਸਾਬਕਾ ਸਰਪੰਚ ਸ਼ਿੰਦਰ ਸਿੰਘ, ਸਰਪੰਚ ਜੋਧਵੀਰ ਸਿੰਘ, ਸਾਬਕਾ ਸਰਪੰਚ ਹਰਨੇਕ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਸਾਬਕਾ ਸਰਪੰਚ ਲਛੱਮਣ ਸਿੰਘ, ਜਗਦੀਪ ਸਿੰਘ, ਹਰਬੰਸ ਸਿੰਘ ਚਹਿਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਫ਼ਰੀਦਕੋਟ ਚੈਂਪੀਅਨ ਨੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ
Ad Position 24