ਕੋਟਕਪੂਰਾ, 4 ਜਨਵਰੀ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਸੰਪਰਦਾਇ ਟਕਸਾਲ ਸ਼ਹੀਦ ਮਨੀ ਸਿੰਘ ਜੀ, ਡੇਰਾ ਸੰਤ ਅਮੀਰ ਸਿੰਘ ਜੀ ਕਟੜਾ ਕਰਮ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਅੱਖਾਂ ਦਾ ਮੁਫ਼ਤ ਚੈਕ-ਅੱਪ ਕੈਂਪ 6 ਜਨਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਕੋਠੇ ਥੇਹ ਵਾਲੇ, ਮੋਗਾ ਰੋਡ ਕੋਟਕਪੂਰਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਾਇਆ ਜਾ ਰਿਹਾ ਹੈ | ਸੰਤ ਬਾਬਾ ਅਮਨਦੀਪ ਸਿੰਘ ਜੀ ਮੁਖੀ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਅੰਮਿ੍ਤਸਰ ਨੇ ਦੱਸਿਆ ਹੈ ਕਿ ਇਸ ਸਮਾਰੋਹ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹਨ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦਾ ਮੁਫ਼ਤ ਚੈਕ ਅੱਪ ਕੀਤਾ ਜਾਵੇਗਾ, ਐਨਕਾਂ ਤੇ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਲੋੜਵੰਦਾਂ ਦੇ ਲੈਂਜ ਵੀ ਪਾਏ ਜਾਣਗੇ |