ਅਰਵਿੰਦ ਨਗਰ ਰੈਜ਼ੀਡੈਂਸ਼ੀਅਲ ਸੁਸਾਇਟੀ ਨੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
ਅਜੀਤ ਡੈਸਕ
05-01-2026
ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫ਼ੇਰੀਆਂ ਸ਼ੁਰੂ
ਫ਼ਰੀਦਕੋਟ, 4 ਜਨਵਰੀ (ਸਤੀਸ਼ ਬਾਗ਼ੀ)-ਗੁਰੂ ਰਵਿਦਾਸ ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਚੁੱਕੀਆਂ ਹਨ ਜੋ ਕਿ 29 ਜਨਵਰੀ ਤੱਕ ਲਗਾਤਾਰ ਚੱਲਣਗੀਆਂ | ਉਨ੍ਹਾਂ ਦੱਸਿਆ ਕਿ 30 ਜਨਵਰੀ ਦਿਨ ਸ਼ੁੱਕਰਵਾਰ ਗੁਰੂ ਰਵਿਦਾਸ ਅੰਮਿ੍ਤ ਬਾਣੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ ਸ਼ਾਮ ਨੂੰ ਇਕ ਵਿਸ਼ਾਲ ਜਾਗੋ ਗੁਰੂ ਰਵਿਦਾਸ ਦੇ ਸਬੰਧ 'ਚ ਜੀਵਨ ਨਗਰ, ਬਲਵੀਰ ਐਵੇਨਿਊ ਦੀਆਂ ਗਲੀਆਂ 'ਚ ਕੱਢੀ ਜਾਵੇਗੀ | 31 ਜਨਵਰੀ ਦਿਨ ਸ਼ਨੀਵਾਰ ਨੂੰ ਇਕ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਹੁੰਦਾ ਹੋਇਆ ਵਾਪਸ ਗੁਰੂ ਰਵਿਦਾਸ ਮੰਦਰ ਵਿਚ ਸਮਾਪਤੀ ਹੋਵੇਗੀ | 1 ਫ਼ਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਰਵਿਦਾਸ ਦਾਸ ਅੰਮਿ੍ਤ ਬਾਣੀ ਦੇ ਪਾਠ ਦੇ ਭੋਗ ਪੈਣਗੇ |