13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਐਮ.ਜੀ.ਐਮ.ਸਕੂਲ ਦੇ ਮੁੱਖ ਅਧਿਆਪਕ ਕਿ੍ਸ਼ਨ ਕੁਮਾਰ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 05-01-2026
ਫ਼ਰੀਦਕੋਟ, 4 ਜਨਵਰੀ (ਸਤੀਸ਼ ਬਾਗੀ)-ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੁੱਖ ਅਧਿਆਪਕ ਕਿ੍ਸ਼ਨ ਕੁਮਾਰ ਦੇ ਸੇਵਾ-ਮੁਕਤ ਹੋਣ 'ਤੇ ਵਿਸ਼ੇਸ਼ ਸਮਾਗਮ 'ਚ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਅੰਜਨਾ ਕੌਂਸ਼ਲ ਸਨ | ਜਦਕਿ ਪ੍ਰਧਾਨਗੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਦੀਪ ਸੂਰੀ, ਡਾਇਰੈਕਟਰ-ਪਿ੍ੰਸੀਪਲ ਸੇਵਾ ਸਿੰਘ ਚਾਵਲਾ, ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਕੀਤੀ | ਸਕੂਲ ਦੇ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਸਭ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਕਿ੍ਸ਼ਨ ਕੁਮਾਰ ਨੇ ਸਕੂਲ ਅੰਦਰ ਬਤੌਰ ਅਧਿਆਪਕ ਜੁਆਇੰਨ ਕਰਕੇ ਆਪਣੀ ਯੋਗਤਾ ਨਾਲ ਮੁੱਖ ਅਧਿਆਪਕ ਤੱਕ ਦਾ ਸਫ਼ਰ ਬਹੁਤ ਸ਼ਾਨਦਾਰ ਤਰੀਕੇ ਨਾਲ ਤੈਅ ਕੀਤਾ ਹੈ | ਸਕੂਲ ਦੇ ਮੁੱਖ ਅਧਿਆਪਕ ਇੰਦਰਜੀਤ ਕੌਰ ਕਿੰਗਰਾ, ਕੋਆਰਡੀਨੇਟਰ ਲਖਵਿੰਦਰ ਸਿੰਘ ਨੇ ਵੀ ਮੁੱਖ ਅਧਿਆਪਕ ਕਿ੍ਸ਼ਨ ਕੁਮਾਰ ਦੇ ਚੰਗੇ ਗੁਣਾਂ ਦੀ ਪ੍ਰਸੰਸਾ ਕੀਤੀ | ਐਡਵੋਕੇਟ ਅਤੁਲ ਗੁਪਤਾ ਨੇ ਸਨਮਾਨ ਪੱਤਰ ਪੜ੍ਹਦਿਆਂ ਕਿ੍ਸ਼ਨ ਕੁਮਾਰ ਵਲੋਂ ਵਿਦਿਆਰਥੀਆਂ ਅਤੇ ਸਕੂਲ ਭਲਾਈ ਲਈ ਕੀਤੇ ਕਾਰਜਾਂ ਦੀ ਜਾਣਕਾਰੀ ਪ੍ਰਦਾਨ ਕੀਤੀ | ਮੰਚ ਸੰਚਾਲਨ ਕੋਆਰਡੀਨੇਟਰ ਬਲਜੀਤ ਸਿੰਘ ਬਿੰਦਰਾ ਨੇ ਕੀਤਾ | ਅੰਤ 'ਚ ਮੁੱਖ ਮਹਿਮਾਨ, ਪ੍ਰਧਾਨਗੀ ਮੰਡਲ, ਵਿਸ਼ੇਸ਼ ਮਹਿਮਾਨਾਂ ਅਤੇ ਸਕੂਲ ਅਧਿਆਪਕਾਂ ਨੇ ਮਿਲ ਕੇ ਕਿ੍ਸ਼ਨ ਕੁਮਾਰ ਨੂੰ ਸਨਮਾਨਿਤ ਕੀਤਾ | ਮੁੱਖ ਅਧਿਆਪਕ ਕਿ੍ਸ਼ਨ ਕੁਮਾਰ ਨੇ ਸਭ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਆਇਆ ਕਿ ਉਹ ਸਕੂਲ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਹਮੇਸ਼ਾ ਸੇਵਾਵਾਂ ਪ੍ਰਦਾਨ ਕਰਦੇ ਰਹਿਣਗੇ | ਇਸ ਮੌਕੇ ਕਮੇਟੀ ਮੈਂਬਰ ਰਾਜਨ ਕੁਮਾਰ ਸ਼ਰਮਾ, ਜ਼ਿਲ੍ਹਾ ਗਾਈਡੈਂਸ ਕਾਊਾਸਲਰ ਜਸਬੀਰ ਸਿੰਘ ਜੱਸੀ, ਕਿ੍ਸ਼ਨ ਕੁਮਾਰ ਦੇ ਪਿਤਾ ਸ੍ਰੀ ਪਰਮਾਨੰਦ , ਅਮਰੀਕ ਸਿੰਘ ਜੌਹਰ ਕੁੜਮ, ਭੈਣ ਨੀਲਮ ਵਾਸਤਵ, ਸੁਪਤਨੀ ਸੁਨੀਤਾ ਅਰੋੜਾ, ਸਮੁੱਚਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵੱਡੀ ਗਿਣਤੀ 'ਚ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਵਾਲੀ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਲਾਮਬੰਦ ਕੀਤਾ • ਪਿੰਡਾਂ 'ਚ ਝੰਡਾ ਮਾਰਚ ਕ...
Ad Position 24