ਕੋਟਕਪੂਰਾ, 4 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਕਲੇਰ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਵਾਲੀ ਬੱਸ ਨੂੰ ਰਵਾਨਾ ਕੀਤਾ | ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ' ਪ੍ਰੋਗਰਾਮ ਤਹਿਤ ਇਹ ਯਾਤਰਾ ਸੰਗਤ ਨੂੰ ਕਰਵਾਈ ਜਾ ਰਹੀ ਹੈ | ਸ੍ਰੀ ਅੰਮਿ੍ਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸ ਨੂੰ ਰਵਾਨਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਇਹ ਹੈ ਕਿ ਜੋ ਵੀ ਵਿਅਕਤੀ/ਸ਼ਰਧਾਲੂ ਕਿਸੇ ਕਾਰਨ ਕਰਕੇ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਿਆ, ਉਸ ਨੂੰ ਮੁਫ਼ਤ 'ਚ ਇਹ ਯਾਤਰਾ ਕਰਵਾਉਣ ਦਾ ਉਪਰਾਲਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ | ਇਸ ਮੌਕੇ ਜਗਜੀਤ ਸਿੰਘ ਸਰਪੰਚ, ਆਤਮਾ ਸਿੰਘ ਸੇਖੋਂ, ਪ੍ਰਗਟ ਸਿੰਘ ਸੰਧੂ, ਸੇਵਕ ਸਿੰਘ ਸਹੋਤਾ, ਅਮਰਜੀਤ ਸਿੰਘ ਆਸਟੇ੍ਰਲੀਆ, ਡਾ. ਜਗਤਾਰ ਸਿੰਘ ਅਮਰੀਕਾ, ਰੇਸ਼ਮ ਸਿੰਘ ਸੇਖੋਂ, ਜਗਸੀਰ ਸਿੰਘ ਮੈਂਬਰ, ਹਰਜਿੰਦਰ ਸਿੰਘ ਮੇਟ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਹੁਸਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |