19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਆਰ.ਟੀ.ਆਈ ਕਾਰਕੁੰਨ ਅਤੇ ਪੱਤਰਕਾਰਾਂ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-01-2026
ਕੋਟਕਪੂਰਾ, 5 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਬੱਤੀਆਂ ਵਾਲੇ ਚੌਂਕ 'ਚ ਆਰੀ.ਟੀ.ਆਈ ਕਾਰਕੁੰਨ ਅਤੇ ਪੱਤਰਕਾਰਾਂ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਲਈ ਇੱਥੋਂ ਦੇ ਪੱਤਰਕਾਰਾਂ ਵਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸ਼ਾਂਤੀਪੂਰਵਕ ਢੰਗ ਨਾਲ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਵਲੋਂ ਕੀਤੀ ਗਈ | ਆਪਣੇ ਸੰਬੋਧਨ ਦੌਰਾਨ ਵੱਖ-ਵੱਖ ਪੱਤਰਕਾਰ ਯੂਨੀਅਨਾਂ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਦੇ ਆਗੂਆਂ ਨੇ ਆਖਿਆ ਕਿ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਸਰਕਾਰ ਵਲੋਂ ਅਜਿਹੇ ਹੱਥਕੰਢੇ ਵਰਤ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ | ਸਟੇਜ ਸੰਚਾਲਨ ਕਰਦਿਆਂ ਅਵਤਾਰ ਸਿੰਘ ਸਹੋਤਾ, ਪੇ੍ਰਮ ਚਾਵਲਾ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਰੋਸ ਪ੍ਰਦਰਸ਼ਨ ਦੇ ਮੁੱਖ ਕਾਰਨ ਅਤੇ ਵਿਉਂਤਬੰਦੀ ਤੋਂ ਜਾਣੂ ਕਰਵਾਇਆ | ਆਪਣੇ ਸੰਬੋਧਨ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ, ਪੰਜਾਬ ਸਟੂਡੈਂਟ ਯੂਨੀਅਨ, ਟੀ.ਐਸ.ਯੂ., ਪੰਜਾਬ ਪੈਨਸ਼ਨਰਜ ਯੂਨੀਅਨ ਅਤੇ ਹੋਰ ਵੱਖ ਵੱਖ ਸੰਸਥਾਵਾਂ ਨਾਲ ਸਬੰਧਿਤ ਆਗੂਆਂ ਨੇ ਆਖਿਆ ਕਿ ਅੰਦੋਲਨ ਵਿਚੋਂ ਨਿਕਲੀ ਪਾਰਟੀ ਦੇ ਮੂਹਰਲੀ ਕਤਾਰ ਦੇ ਆਗੂਆਂ ਵਿਚ ਸ਼ਾਮਿਲ ਅਰਵਿੰਦ ਕੇਜਰੀਵਾਲ ਪ੍ਰਮੁੱਖਤਾ ਨਾਲ ਆਰ.ਟੀ.ਆਈ ਕਾਨੂੰਨ ਦੇ ਹੱਕ 'ਚ ਵਕਾਲਤ ਕਰਦੇ ਹਨ | ਇਵੇਂ ਹੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸਿਆਸਤਦਾਨਾਂ ਅਤੇ ਅਫ਼ਸਰਾਂ ਨੂੰ ਸਵਾਲ ਕਰਨ ਦੀ ਵਕਾਲਤ ਕਰਦੇ ਹਨ | ਪਰ ਅੱਜ ਆਰ.ਟੀ.ਆਈ ਕਾਰਕੁੰਨ ਅਤੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਖ਼ਿਲਾਫ਼ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ | ਕਿਸਾਨ ਆਗੂਆਂ ਗੁਰਮੇਲ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਜੱਸਾ ਕੋਹਾਰਵਾਲਾ, ਯਾਦਵਿੰਦਰ ਸਿੰਘ ਸਿਬੀਆ, ਕੁਲਵੰਤ ਸਿੰਘ ਚਾਨੀ, ਮਨਜੀਤ ਕੌਰ ਨੰਗਲ, ਸੁਰਜੀਤ ਸਿੰਘ ਬਰਾੜ, ਰੁਲਦੂ ਸਿੰਘ ਸੈਣੀ, ਕੇਵਲ ਸਿੰਘ ਪੇ੍ਰਮੀ, ਮੰਦਰ ਸਿੰਘ, ਸੁਖਪ੍ਰੀਤ ਸਿੰਘ ਮੌੜ, ਬਲਰਾਜ ਸਿੰਘ ਮੌੜ ਅਤੇ ਸੁਖਬੀਰ ਸਿੰਘ ਆਦਿ ਨੇ ਆਖਿਆ ਕਿ ਹਰ ਨਾਗਰਿਕ ਕੋਲ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਹੈ | ਲੋਕਤੰਤਰ ਦੇ ਚੌਥੇ ਥੰਮ 'ਪੈ੍ਰਸ' ਖ਼ਿਲਾਫ਼ ਹੀ ਐਮਰਜੈਂਸੀ ਲਾਗੂ ਕਰਕੇ ਝੂਠੇ ਮਾਮਲੇ ਦਰਜ ਕਰਕੇ ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਅੰਤ 'ਚ ਸਭਨਾਂ ਨੇ ਰੋਸ ਮਾਰਚ ਕਰਦਿਆਂ ਸਥਾਨਕ ਤਹਿਸੀਲ ਕੰਪਲੈਕਸ ਵਿਚ ਪੁੱਜ ਕੇ ਐਸ.ਡੀ.ਐਮ ਦੀ ਗੈਰਹਾਜ਼ਰੀ 'ਚ ਮੱਖਣ ਸਿੰਘ ਨਾਇਬ ਤਹਿਸੀਲਦਾਰ ਨੂੰ ਪੈ੍ਰਸ ਕੌਂਸਲ ਆਫ ਇੰਡੀਆ ਨਵੀਂ ਦਿੱਲੀ ਦੇ ਨਾਮ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ 10 ਪੱਤਰਕਾਰਾਂ, ਆਰ.ਟੀ.ਆਈ ਕਾਰਕੁੰਨ ਅਤੇ ਸਮਾਜ ਸੇਵੀਆਂ ਖ਼ਿਲਾਫ਼ ਦਰਜ ਕੀਤਾ ਮਾਮਲਾ ਰੱਦ ਕੀਤਾ ਜਾਵੇ | ਇਸ ਮੌਕੇ ਬੋਹੜ ਸਿੰਘ ਖਾਰਾ, ਗੁਰਨਾਮ ਸਿੰਘ ਢਿੱਲੋਂ, ਸੋਮਨਾਥ ਸੁਨਾਮੀ, ਇਕਬਾਲ ਸਿੰਘ ਮੰਘੇੜਾ, ਹਰਪ੍ਰੀਤ ਸਿੰਘ ਖ਼ਾਲਸਾ, ਪੱਪੂ ਨੰਬਰਦਾਰ, ਜਸਵੰਤ ਸਿੰਘ, ਗੁਰਮੀਤ ਸਿੰਘ, ਨਿਰਭੈ ਸਿੰਘ ਸੇਖੋਂ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਘੀ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸੁਖਬੀਰ ਦੀ ਮਲੋਟ 'ਚ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਡਾ. ਜਗਮੋਹਨ ਤੇ ਡਾ. ਕੇ.ਐੱਲ. ਬਾਂਸਲ ਦਾ ਸਨਮਾਨ
Ad Position 24