19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨਿਸ਼ਕਾਮ ਸੇਵਾ ਸੰਮਤੀ ਦੇ ਸਮਾਗਮ ਮੌਕੇ ਮੁਫ਼ਤ ਰਾਸ਼ਨ ਦੀਆਂ ਦੋ ਗੱਡੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 06-01-2026
ਕੋਟਕਪੂਰਾ, 5 ਜਨਵਰੀ (ਮੇਘਰਾਜ)-ਨਿਸ਼ਕਾਮ ਸੇਵਾ ਸੰਮਤੀ ਵਲੋਂ 271ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਸਥਾਨਕ ਅਗਰਵਾਲ ਭਵਨ ਵਿਖੇ ਕਰਵਾਇਆ ਗਿਆ ¢ ਇਸ ਸਮਾਗਮ ਦੇ ਮੁੱਖ ਮਹਿਮਾਨ ਸੁਭਾਸ਼ ਮਿੱਤਲ, ਪਬਲਿਕ ਲੈਬੋਰਟਰੀ ਕੋਟਕਪੂਰਾ ਸਨ | ਇਸ ਮੌਕੇ ਪ੍ਰਧਾਨ ਮਨੋਜ ਦਿਵੇਦੀ ਨੇ ਸੰਮਤੀ ਦੀ ਕਾਰਜ ਪ੍ਰਣਾਲੀ ਬਾਰੇ ਮੁੱਖ ਮਹਿਮਾਨ ਨੂੰ ਦੱਸਿਆ ਕਿ ਸੰਸਥਾ ਵਲੋਂ ਹਰ ਮਹੀਨੇ 17 ਪਿੰਡਾਂ ਦੀਆਂ 435 ਵਿਧਵਾ ਤੇ ਲੋੜਵੰਦ ਔਰਤਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਮੁੱਖ ਮਹਿਮਾਨ ਸੁਭਾਸ਼ ਮਿੱਤਲ ਨੇ ਸੰਮਤੀ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਜ਼ਰੂਰਤਮੰਦਾਂ ਲਈ ਗੁਪਤ ਰਾਸ਼ੀ ਭੇਟ ਕੀਤੀ | ਇਸ ਉਪਰੰਤ ਮੁੱਖ ਮਹਿਮਾਨ ਵਲੋਂ ਲੋੜਵੰਦ ਔਰਤਾਂ ਲਈ ਜਨਵਰੀ ਮਹੀਨੇ ਦੇ ਰਾਸ਼ਨ ਦੀਆਂ ਭਰੀਆਂ ਦੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ¢ ਇਸ ਉਪਰੰਤ ਸੰਮਤੀ ਦੇ ਮੈਂਬਰਾਂ ਨੇ 20 ਟੀਮਾਂ ਬਣਾ ਕੇ ਕੋਟਕਪੂਰਾ, ਜੈਤੋ ਤੇ ਇਸ ਦੇ ਨਜ਼ਦੀਕੀ 17 ਪਿੰਡਾਂ ਦੀਆਂ 435 ਵਿਧਵਾ ਤੇ ਬੇਸਹਾਰਾ ਔਰਤਾਂ ਦੇ ਘਰਾਂ 'ਚ ਰਾਸ਼ਨ ਪਹੁੰਚਾਇਆ | ਇਸ ਮੌਕੇ ਖਜ਼ਾਨਚੀ ਸੋਮਨਾਥ ਗਰਗ ਤੇ ਰਾਜਿੰਦਰ ਗਰਗ, ਮੁਕੇਸ਼ ਜਿੰਦਲ, ਜਸਵਿੰਦਰ ਸਿੰਘ ਢਿਲਵਾਂ, ਸੁਭਾਸ਼ ਚੰਦਰ, ਸੁਭਾਸ਼ ਮਿੱਤਲ, ਕੁਲਭੂਸ਼ਨ ਕੌੜਾ, ਮਨਮੋਹਨ ਸਿੰਘ ਚਾਵਲਾ, ਸੁਰਿੰਦਰ ਕੁਮਾਰ ਮਨਚੰਦਾ, ਡਾ. ਬਿਲਵਾ ਮੰਗਲ, ਬੁੱਤ ਸਿੰਘ ਪੁਰਬਾ, ਧਨਜਿੰਦਰ ਸਿੰਘ ਬਰਾੜ ਢਿਲਵਾਂ, ਦਰਸ਼ਨ ਗੋਇਲ, ਰਾਜਿੰਦਰ ਕੁਮਾਰ, ਕ੍ਰਿਸ਼ਨ ਮੁਨੀਮ, ਇਕਬਾਲ ਸਿੰਘ ਮੱਲਣ ਸਮੇਤ ਹੋਰ ਵੀ ਪਤਵੰਤੇ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਮਾਘੀ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸੁਖਬੀਰ ਦੀ ਮਲੋਟ 'ਚ ਵਰਕਰਾਂ ਨਾਲ ਮੀਟਿੰਗ
Ad Position 24