19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 06-01-2026
ਗਿੱਦੜਬਾਹਾ, 5 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂਘਰ ਵਿਚ ਪਹੁੰਚ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਭੋਗ ਤੋਂ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੇਵਾਦਾਰ ਠਾਣਾ ਸਿੰਘ ਅਤੇ ਸਲਾਹਕਾਰ ਰਾਜਿੰਦਰ ਸਿੰਘ ਪੁਰਬਾ ਨੇ ਦੱਸਿਆ ਕਿ ਅੱਜ ਸੇਵਾ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਜੋਗਿੰਦਰ ਸਿੰਘ ਸਮਾਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਲਾਹਕਾਰ ਡਾਕਟਰ ਭੁਪਿੰਦਰ ਸਿੰਘ ਵਲੋਂ ਗੁਰੂ ਸਾਹਿਬ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਗਿਆ ਅਤੇ ਸੰਗਤਾਂ, ਸੇਵਾਦਾਰਾਂ ਤੇ ਵੱਖ-ਵੱਖ ਪਹੁੰਚੀਆਂ ਸੇਵਾ ਸੁਸਾਇਟੀਆਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ, ਰਾਗੀ ਸਿੰਘ ਅਤੇ ਜੋਗਿੰਦਰ ਸਿੰਘ ਸਮਾਘ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਸੇਵਾਦਾਰ ਅਮਰੀਕ ਸਿੰਘ, ਗੁਰਮੀਤ ਸਿੰਘ, ਮਾਸਟਰ ਅਵਤਾਰ ਸਿੰਘ, ਵਜਿੰਦਰਜੀਤ ਸਿੰਘ, ਨਰਿੰਦਰ ਸਿੰਘ, ਮੋਹਨ ਸਿੰਘ, ਭੁਪਿੰਦਰ ਪਾਲ ਸਿੰਘ ਬੇਦੀ, ਬਲਬੀਰ ਸਿੰਘ, ਲਖਵੀਰ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਜਗਜੀਤ ਸਿੰਘ, ਹਰਮਿੰਦਰ ਸਿੰਘ ਮੱਕੜ, ਰਵਿੰਦਰ ਸਿੰਘ ਤੋਂ ਇਲਾਵਾ ਲਖਵੀਰ ਸਿੰਘ ਵਾਲੀਆ, ਹਰਵਿੰਦਰ ਸਿੰਘ ਕਾਕਾ, ਅਮਨਪ੍ਰੀਤ ਸਿੰਘ, ਕਰਨਜੀਤ ਸਿੰਘ, ਰਮੇਸ਼ ਕੁਮਾਰ, ਵੰਸ਼ਦੀਪ ਸਿੰਘ, ਹਰਵਿੰਦਰ ਸਿੰਘ ਹੈਰੀ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਾਦਸਿਆਂ ਨੂੰ ਸੱਦਾ ਦੇ ਰਿਹਾ ਬੁਰਜ ਹਰੀਕਾ ਨੂੰ ਜਾਣ ਵਾਲੀ ਸੜਕ 'ਤੇ ਬਣਿਆ ਡਰੇਨ ਦਾ ਘੋਨਾ ਪੁਲ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24