19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

94 ਲੱਖ ਰੁਪਏ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 06-01-2026
ਫ਼ਰੀਦਕੋਟ, 5 ਜਨਵਰੀ (ਜਸਵੰਤ ਸਿੰਘ ਪੁਰਬਾ)-ਗੁਰੂ ਅਰਜਨ ਦੇਵ ਐਵੇਨਿਊ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਗਲੀਆਂ 'ਚ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਕੀਤੀ ਗਈ | ਇਸ ਮੌਕੇ ਲੋਕਾਂ ਦੇ ਇਕੱਠ 'ਚ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਪਾਣੀ ਸਪਲਾਈ ਨਾਲ ਸੰਬੰਧਿਤ ਵਿਕਾਸ ਕੰਮਾਂ ਲਈ ਕੁੱਲ 94 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਵਿਚੋਂ 41 ਲੱਖ ਰੁਪਏ ਦੀ ਲਾਗਤ ਨਾਲ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ | ਬਾਕੀ ਰਹਿੰਦੇ ਮਨਜ਼ੂਰਸ਼ੁਦਾ ਕੰਮ ਆਉਂਦੇ 1 ਤੋਂ 2 ਹਫ਼ਤਿਆਂ ਵਿਚ ਸ਼ੁਰੂ ਕੀਤੇ ਜਾਣਗੇ | ਇਸ ਪ੍ਰੋਜੈਕਟ ਦਾ ਉਦੇਸ਼ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਚੱਜੀ ਤੇ ਨਿਰੰਤਰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ | ਇਸੇ ਤਹਿਤ ਮੋਹਨ ਐਵੇਨਿਊ, ਗੁਰੂ ਅਰਜਨ ਦੇਵ ਐਵੇਨਿਊ, ਨਿਊ ਟੀਚਰ ਕਾਲੋਨੀ, ਨਿਊ ਕੈਂਟ ਰੋਡ, ਨਿਊ ਹਰਿੰਦਰਾ ਨਗਰ, ਡੋਡਾਂ ਵਾਲਾ ਮੁਹੱਲਾ, ਮੁਹੱਲਾ ਮਾਹੀਖਾਨਾ, ਭਾਨ ਸਿੰਘ ਕਾਲੋਨੀ ਸਮੇਤ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਪਾਣੀ ਦੀਆਂ ਪਾਈਪ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ ਬਾਬਾ, ਅਮਨ ਜਿੰਦਲ, ਸਬ-ਡਿਵਿਜ਼ਨਲ ਅਫ਼ਸਰ ਜਸ਼ਨਪ੍ਰੀਤ ਸਿੰਘ, ਜੂਨੀਅਰ ਇੰਜੀਨੀਅਰ ਮਨਦੀਪ ਸਿੰਘ ਤਿਵਾੜੀ, ਮਾਸਟਰ ਅਮਰਜੀਤ ਸਿੰਘ ਪਰਮਾਰ, ਐਮ.ਸੀ ਕਮਲਜੀਤ ਸਿੰਘ, ਬਲਾਕ ਸੰਮਤੀ ਮੈਂਬਰ ਸਰਬਜੀਤ ਸਿੰਘ ਬਰਾੜ, ਲਾਡੀ ਅਰੋੜਾ, ਪੀਤਾ ਗਿੱਲ, ਗੁਰਦਿੱਤ ਪੁਰੀ, ਗੁਰਪ੍ਰੀਤ ਸਿੰਘ ਵਾਲੀਆ ਅਤੇ ਰਾਕੇਸ਼ ਕੁਮਾਰ ਸਰਪੰਚ ਸਮੇਤ ਪਾਰਟੀ ਦੇ ਹੋਰ ਸੀਨੀਅਰ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਨਗਰ 'ਚ ਨਵੇਂ ਸਾਲ ਦੀ ਆਮਦ 'ਤੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਹਾਦਸਿਆਂ ਨੂੰ ਸੱਦਾ ਦੇ ਰਿਹਾ ਬੁਰਜ ਹਰੀਕਾ ਨੂੰ ਜਾਣ ਵਾਲੀ ਸੜਕ 'ਤੇ ਬਣਿਆ ਡਰੇਨ ਦਾ ਘੋਨਾ ਪੁਲ
Ad Position 24