19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਅਰਵਿੰਦ ਨਗਰ 'ਚ ਨਵੇਂ ਸਾਲ ਦੀ ਆਮਦ 'ਤੇ ਪਾਠ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 06-01-2026
ਕੋਟਕਪੂਰਾ, 5 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਅਰਵਿੰਦ ਨਗਰ ਵਿਕਾਸ ਕਮੇਟੀ (ਰਜਿ:) ਕੋਟਕਪੂਰਾ ਦੇ ਪ੍ਰਧਾਨ ਸੰਤੋਖ ਸਿੰਘ ਚਾਨਾ ਅਤੇ ਹੋਰ ਵਸਨੀਕਾਂ ਦੀ ਮੰਗ 'ਤੇ ਪੰਜਾਬ ਸਰਕਾਰ ਵਲੋਂ ਬਹੁਤ ਜਲਦੀ ਹੀ ਨਗਰ 'ਚ ਕਸਰਤ ਕਰਨ ਵਾਸਤੇ ਓਪਨ ਜਿੰਮ ਸਥਾਪਿਤ ਕੀਤਾ ਜਾਵੇਗਾ | ਇਹ ਐਲਾਨ ਨਵੇਂ ਸਾਲ ਦੀ ਆਮਦ 'ਤੇ ਅਰਵਿੰਦ ਨਗਰ ਵਿਕਾਸ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ ਰੱਖੇ ਗਏ 'ਸ੍ਰੀ ਸੁਖਮਨੀ ਸਾਹਿਬ' ਦੇ ਪਾਠ ਦੇ ਭੋਗ ਮੌਕੇ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਕੀਤਾ | ਇਸ ਸਮਾਗਮ ਦੌਰਾਨ ਵਿਕਾਸ ਕਮੇਟੀ ਦੇ ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਨੇ ਵੀ ਆਪਣੇ ਵਿਚਾਰ ਸਾਂਝ ਕੀਤੇ ਅਤੇ ਸਭਨਾਂ ਨੂੰ ਨਵੇਂ ਸਾਲ 2026 ਦੀਆਂ ਵਧਾਈ ਦਿੱਤੀ | ਵਿਕਾਸ ਕਮੇਟੀ ਦੇ ਚੇਅਰਮੈਨ ਓਮ ਪ੍ਰਕਾਸ਼ ਗੋਇਲ, ਨਾਜ਼ਰ ਸਿੰਘ ਸਿੱਧੂ ਮੁੱਖ ਸਰਪ੍ਰਸਤ, ਦਰਸ਼ਨ ਸਿੰਘ ਅਹੂਜਾ ਮੁੱਖ ਸਲਾਹਕਾਰ, ਸੰਤੋਖ ਸਿੰਘ ਚਾਨਾ ਪ੍ਰਧਾਨ, ਅਜਮੇਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਥਾਪਰ ਮੀਤ ਪ੍ਰਧਾਨ, ਸੁਖਰਾਜ ਸਿੰਘ ਚਾਨਾ ਜੁਆਇੰਟ ਸਕੱਤਰ, ਮਨਦੀਪ ਸਿੰਘ ਸਰਾਂ ਵਿੱਤ ਸਕੱਤਰ, ਹਰਵਿੰਦਰ ਸਿੰਘ ਪੁਰਬਾ ਪ੍ਰੈਸ ਸਕੱਤਰ, ਨਵਦੀਪ ਸਿੰਘ ਚਾਨਾ ਤਕਨੀਕੀ ਸਲਾਹਕਾਰ, ਲਖਵਿੰਦਰ ਸਿੰਘ ਸਿੱਧੂ ਆਰਗੇਨਾਈਜਰ ਸਕੱਤਰ, ਕਾਰਜਕਾਰਨੀ ਕਮੇਟੀ ਮੈਂਬਰ ਲਖਵਿੰਦਰ ਅਰੋੜਾ, ਅਸ਼ੋਕ ਦਾਬੜਾ ਅਤੇ ਰਾਜਿੰਦਰ ਸਿੰਘ ਬਰਾੜ ਵਲੋਂ ਸਾਂਝੇ ਤੌਰ 'ਤੇ ਕੀਰਤਨ ਜਥੇ ਦੇ ਰਾਗੀ ਅਤੇ ਪਾਠੀ ਸਾਹਿਬਾਨ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਨੂੰ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਇੰਜੀਨੀਅਰ ਸੁਖਜੀਤ ਸਿੰਘ ਢਿੱਲਵਾਂ ਸਾਬਕਾ ਚੇਅਰਮੈਨ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਮਨਦੀਪ ਮੌਂਗਾ, ਸਿਮਰਜੀਤ ਸਿੰਘ ਤੇ ਅਰੁਣ ਚਾਵਲਾ ਦੋਵੇਂ ਕੌਂਸਲਰ, ਡਾ. ਕਰਨੈਲ ਕੌਰ ਸਿੰਧੂ, ਗੁਰਸੇਵਕ ਸਿੰਘ ਦਸ਼ਮੇਸ਼ ਟਾਇਲ, ਹਰਜਿੰਦਰ ਸਿੰਘ ਰਾਜੂ ਗਿੱਲ, ਸਥਾਨਕ ਪੱਤਰਕਾਰਾਂ ਸਮੇਤ ਮੁਹੱਲਾ ਨਿਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਰਜਿ: ਫ਼ਰੀਦਕੋਟ ਦੀ ਮਾਸਿਕ ਇਕੱਤਰਤਾ ਅਗਲੀ ਖ਼ਬਰ 94 ਲੱਖ ਰੁਪਏ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ
Ad Position 24