ਸਾਦਿਕ, 5 ਜਨਵਰੀ (ਗੁਰਭੇਜ ਸਿੰਘ ਚੌਹਾਨ)-ਸ਼ਹੀਦ ਭਗਤ ਸਿੰਘ ਯੂਥ ਕਲੱਬ (ਰਜਿ:) ਸਾਦਿਕ ਦੀ ਮਹੀਨਾਵਾਰ ਮੀਟਿੰਗ ਵਿਚ ਕਲੱਬ ਦੀਆਂ ਸਰਗਰਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਕਲੱਬ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿਚ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਨਵੀਂਆਂ ਨਿਯੁਕਤੀਆਂ ਅਨੁਸਾਰ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ, ਖ਼ਜ਼ਾਨਚੀ ਰਾਜਪ੍ਰੀਤ ਸਿੰਘ ਤੇ ਤਰੁਣਪ੍ਰੀਤ ਸਿੰਘ, ਜਨਰਲ ਸਕੱਤਰ ਮਾਸਟਰ ਅਮਰਜੀਤ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਸਹਾਇਕ ਖ਼ਜ਼ਾਨਚੀ ਪਰਮਪਾਲ ਸਿੰਘ ਅÏਲਖ, ਸਕੱਤਰ ਤੇਜਿੰਦਰ ਕੁਮਾਰ ਵਿੱਕੀ ਅਤੇ ਸਹਾਇਕ ਸਕੱਤਰ ਆਲਮਜੀਤ ਸਿੰਘ ਹੋਣਗੇ | ਇਸ ਮੀਟਿੰਗ ਵਿਚ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਸਬੰਧੀ 23 ਮਾਰਚ 2026 ਨੂੰ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੀ ਵੀ ਰੂਪ ਰੇਖਾ ਉਲੀਕਣ ਦਾ ਪ੍ਰਸਤਾਵ ਰੱਖਿਆ ਗਿਆ |