ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਨੇ ਹੁਣ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਕੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੇ ਤੋਹਫ਼ੇ ਨਾਲ ਨਿਵਾਜਿਆ ਹੈ ਕਿਉਂਕਿ ਜਿਸ ਸੂਬੇ ਦੀ ਸਿਹਤ ਅਤੇ ਸਿੱਖਿਆ ਮਜ਼ਬੂਤ ਹੋਵੇਗੀ, ਉੱਥੇ ਉਹ ਸੂਬਾ ਸਿਹਤਮੰਦ ਹੋ ਕੇ ਤਰੱਕੀ ਕਰੇਗਾ ਅਤੇ ਇਸ ਯੋਜਨਾ ਨੂੰ ਸ਼ੁਰੂ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਡੀ ਵਧਾਈ ਦੇ ਹੱਕਦਾਰ ਹਨ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਯੋਜਨਾ 'ਚ 10 ਲੱਖ ਰੁਪਏ ਰੱਖੇ ਗਏ ਹਨ ਤੇ ਹੁਣ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਥਾਵਾਂ 'ਤੇ ਲਾਗੂ ਹੈ | ਪ੍ਰੇਮ ਚੰਦ ਚੱਕੀ ਵਾਲੇ ਨੇ ਕਿਹਾ ਕਿ ਇਸ ਸਕੀਮ ਦਾ ਹਰੇਕ ਵਰਗ ਖ਼ਾਸ ਕਰ ਕੇ ਲੋੜਵੰਦ ਲੋਕਾਂ ਨੂੰ ਵਧੇਰੇ ਲਾਭ ਹੋਵੇਗਾ |