24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੁਲਿਸ ਵਲੋਂ ਧੀ ਦਾ ਕਤਲ ਕਰਨ ਵਾਲਾ ਪਿਤਾ ਕਾਬੂ

Ad Position 21
No active advertisement
ਅਜੀਤ ਡੈਸਕ 07-01-2026
ਮਲੋਟ, 6 ਜਨਵਰੀ (ਪਾਟਿਲ)-ਸੀਨੀਅਰ ਕਪਤਾਨ ਪੁਲਿਸ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਅਤੇ ਹਰਕਮਲ ਕੌਰ ਐਸ.ਪੀ. (ਹੈੱਡ ਕੁਆਰਟਰ) ਅਤੇ ਹਰਬੰਸ ਸਿੰਘ ਡੀ.ਐਸ.ਪੀ. ਲੰਬੀ ਦੀ ਦੇਖ-ਰੇਖ ਹੇਠ, ਐਸ.ਆਈ. ਹਰਪ੍ਰੀਤ ਕੌਰ ਮੁੱਖ ਅਫ਼ਸਰ ਥਾਣਾ ਕਬਰਵਾਲਾ ਅਤੇ ਪੁਲਿਸ ਪਾਰਟੀ ਵਲੋਂ ਆਪਣੀ ਹੀ ਧੀ ਦਾ ਕਤਲ ਕਰਨ ਵਾਲੇ ਪਿਤਾ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਮਿਤੀ 4/1/2026 ਨੂੰ ਪਿੰਡ ਮਿੱਡਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਦੁਖਦਾਈ ਘਟਨਾ ਵਾਪਰੀ, ਜਿਸ ਦੌਰਾਨ ਲੜਕੀ ਚਮਨਦੀਪ ਕੌਰ ਪੁੱਤਰੀ ਹਰਪਾਲ ਸਿੰਘ ਵਾਸੀ ਪਿੰਡ ਮਿੱਡਾ ਦਾ ਉਸ ਦੇ ਘਰ ਅੰਦਰ ਹੀ ਕਹੀ ਦੇ ਵਾਰ ਨਾਲ ਕਤਲ ਕਰ ਦਿੱਤਾ ਗਿਆ | ਇਸ ਸਬੰਧੀ ਪੁਲਿਸ ਨੂੰ ਤੁਰੰਤ ਸੂਚਨਾ ਪ੍ਰਾਪਤ ਹੋਈ | ਇਸ ਘਟਨਾ ਸਬੰਧੀ ਮਿ੍ਤਕ ਲੜਕੀ ਦੀ ਮਾਤਾ ਜਸਵਿੰਦਰ ਕੌਰ ਪਤਨੀ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਮਿੱਡਾ ਵਲੋਂ ਬਿਆਨ ਦਰਜ ਕਰਵਾਇਆ ਗਿਆ ਕਿ ਲੜਕੀ ਦਾ ਪਿਤਾ, ਜੋ ਕਿ ਉਸਦਾ ਪਤੀ ਹੈ, ਆਪਣੀ ਧੀ ਦੀ ਪੜ੍ਹਾਈ ਅਤੇ ਉਸਦੀ ਅਗਾਂਹਵਧੂ ਸੋਚ ਨੂੰ ਬਰਦਾਸ਼ਤ ਨਹੀਂ ਕਰਦਾ ਸੀ | ਇਸੇ ਕਾਰਨ ਮਿਤੀ 4/1/2026 ਨੂੰ ਉਸਨੇ ਕਹੀ ਨਾਲ ਵਾਰ ਕਰਕੇ ਆਪਣੀ ਹੀ ਧੀ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਕਹੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਮਿ੍ਤਕ ਦੀ ਮਾਤਾ ਦੇ ਬਿਆਨ ਦੇ ਆਧਾਰ 'ਤੇ ਥਾਣਾ ਕਬਰਵਾਲਾ ਵਿਖੇ ਮੁਕੱਦਮਾ ਨੰਬਰ 2 ਮਿਤੀ 4/1/2026 ਅਧੀਨ ਧਾਰਾ 103(1) ਬੀਐਨਐਸ ਤਹਿਤ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਮਿੱਡਾ ਦੇ ਖਿਲਾਫ਼ ਦਰਜ ਕੀਤਾ ਗਿਆ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਦੋਸ਼ੀ ਦੀ ਤੁਰੰਤ ਗਿ੍ਫ਼ਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਉਨ੍ਹਾਂ ਨੂੰ ਦੋਸ਼ੀ ਦੀ ਭਾਲ ਲਈ ਰਵਾਨਾ ਕੀਤਾ ਗਿਆ | ਮਿਤੀ 5/1/2026 ਨੂੰ ਪੁਲਿਸ ਵਲੋਂ ਦੌਰਾਨੇ ਤਲਾਸ਼ ਦੋਸ਼ੀ ਹਰਪਾਲ ਸਿੰਘ ਉਰਫ਼ ਪਾਲਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਦੋਸ਼ੀ ਦੀ ਨਿਸ਼ਾਨਦੇਹੀ 'ਤੇ ਵਾਰਦਾਤ 'ਚ ਵਰਤੀ ਕਹੀ ਵੀ ਬਰਾਮਦ ਕਰ ਲਈ ਗਈ ਹੈ | ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਕਾਨੂੰਨ ਅਨੁਸਾਰ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਰਹਿੰਦੇ ਜਗਰੂਪ ਸਿੰਘ ਬਰਾੜ ਦੀ ਪ੍ਰਭਾਵਸ਼ਾਲੀ ਮਿਲਣੀ ਕਰਵਾਈ ਅਗਲੀ ਖ਼ਬਰ ਐੱਸ.ਐੱਸ.ਪੀ. ਵਲੋਂ ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲ੍ਹੇ ਭਰ 'ਚ ਸਪੈਸ਼ਲ ਨਾਕੇਬੰਦੀ ਤੇ ਸਖ਼ਤ ਚੈਕਿੰਗ
Ad Position 24