24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਰੋਟਰੀ ਕਲੱਬ ਨੇ ਗਰਮ ਕੰਬਲ, ਫ਼ਲ ਅਤੇ ਮਠਿਆਈਆਂ ਵੰਡੀਆਂ

Ad Position 21
No active advertisement
ਅਜੀਤ ਡੈਸਕ 07-01-2026
ਫ਼ਰੀਦਕੋਟ, 6 ਜਨਵਰੀ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਦੇ ਨੇੜੇ ਸਲੱਮ ਏਰੀਏ ਦੇ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਬਚਾਉਣ ਲਈ ਕੰਬਲ, ਫ਼ਲ ਅਤੇ ਮਠਿਆਈਆਂ ਵੰਡੀਆਂ ਗਈਆਂ | ਰੋਟਰੀ ਕਲੱਬ ਦੇ ਪ੍ਰਧਾਨ ਅਸ਼ਵਨੀ ਬਾਂਸਲ ਅਤੇ ਸਕੱਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਕੰਬਲ ਵੰਡਣ ਦੀ ਸੇਵਾ ਪ੍ਰੋਜੈਕਟ ਚੇਅਰਮੈਨ ਡਾ. ਸ਼ਮੀਮ ਮੌਂਗਾ ਦੇ ਸਹਿਯੋਗ ਨਾਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬਹੁਤ ਜਲਦ ਆਰਮੀ ਕੈਂਟ ਅੰਦਰ 'ਵਾਲ ਆਫ਼ ਕਾਈਡਨੈਂਸ' ਤਿਆਰ ਕੀਤੀ ਜਾ ਰਹੀ ਹੈ, ਜਿੱਥੇ ਕੋਈ ਵੀ ਚਾਹਵਾਨ ਵਿਅਕਤੀ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ ਹਰ ਪ੍ਰਕਾਰ ਦੇ ਗਰਮ ਕੱਪੜੇ ਦਾਨ ਕਰ ਸਕੇਗਾ ਅਤੇ ਜ਼ਰੂਰਤਮੰਦ ਵਿਅਕਤੀ ਉੱਥੇ ਬਿਲਕੁਲ ਮੁਫ਼ਤ ਗਰਮ ਕੱਪੜੇ ਪ੍ਰਾਪਤ ਵੀ ਕਰ ਸਕਣਗੇ | ਇਸ ਮੌਕੇ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ, ਭਾਰਤ ਭੂਸ਼ਨ ਸਿੰਗਲਾ, ਕੇ.ਪੀ.ਸਿੰਘ ਸਰਾਂ, ਅਰਵਿੰਦਰ ਛਾਬੜਾ, ਚਿਰਾਗ ਬਾਂਸਲ, ਪਿਯੂਸ਼ ਬਾਂਸਲ, ਕੇਵਲ ਕਿ੍ਸ਼ਨ ਕਟਾਰੀਆ, ਡਾ. ਬਲਜੀਤ ਸ਼ਰਮਾ ਗੋਲੇਵਾਲਾ, ਸੁਰਿੰਦਰ ਪੁਰੀ, ਧੀਰਜ ਬਾਂਸਲ, ਡਾ. ਹਿਮਾਸ਼ੂ ਆਦਿ ਹਾਜ਼ਰ ਸਨ | ਭੂਸ਼ਨ ਸਿੰਗਲਾ ਨੇ ਸਮੂਹ ਮੈਂਬਰਾਂ ਅਤੇ ਖਾਸ ਕਰਕੇ ਪ੍ਰੋਜੈਕਟ ਚੇਅਰਮੈਨ ਡਾ. ਸ਼ਮੀਮ ਮੌਂਗਾ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਗੇਟ ਰੈਲੀ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24