24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜਨਤਕ ਸਥਾਨ 'ਤੇ ਨਸ਼ਾ ਕਰਦੇ ਵਿਅਕਤੀਆਂ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 07-01-2026
ਫ਼ਰੀਦਕੋਟ, 6 ਜਨਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਪਰਚੇ ਦਰਜ ਕਰ ਲਏ ਹਨ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਰਵਨ ਸਿੰਘ ਥਾਣਾ ਸਿਟੀ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਿਟੀ ਕਲੱਬ ਫ਼ਰੀਦਕੋਟ ਮੌਜੂਦ ਸਨ ਤਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਦਾਣਾ ਮੰਡੀ ਫ਼ਰੀਦਕੋਟ ਤੋਂ ਸ਼ਕਤੀ ਸਿੰਘ ਗੋਰਾ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਟਹਿਣਾ ਅਤੇ ਰਾਹੁਲ ਕੁਮਾਰ ਪੁੱਤਰ ਮੋਤੀ ਲਾਲ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ 'ਤੇ ਨਸ਼ੇ ਦਾ ਸੇਵਨ ਕਰਦੇ ਨੂੰ ਕਾਬੂ ਕੀਤਾ ਗਿਆ, ਜਿਸ 'ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਦਾਣਾ ਮੰਡੀ ਵਿਚ ਬਣੇ ਗੋਦਾਮਾਂ ਵਾਲੇ ਪਾਸੇ ਤੋਂ ਕਥਿਤ ਤੌਰ 'ਤੇ ਨਸ਼ਾ ਕਰਦੇ ਹੋਏ ਗਗਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਟਹਿਣਾ ਨੂੰ ਕਾਬੂ ਕੀਤਾ ਗਿਆ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਹੌਲਦਾਰ ਗੁਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਪਿੰਡ ਟਹਿਣਾ ਤੋਂ ਸ਼ੰਕਰ ਪੁੱਤਰ ਜਗਤਾਰ ਸਿੰਘ ਅਤੇ ਜੈਦੀਪ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਟਹਿਣਾ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ | ਹੌਲਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਦਾ ਸਿਵਲ ਹਸਪਤਾਲ ਫ਼ਰੀਦਕੋਟ ਤੋਂ ਡੋਪ ਟੈਸਟ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਰਿਪੋਰਟ ਪਾਜ਼ਟਿਵ ਆਈ ਅਤੇ ਦੋਵਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਮਾਘੀ ਜੋੜ ਮੇਲੇ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਵੇਗੀ- ਸੰਧੂ ਅਗਲੀ ਖ਼ਬਰ ਰੋੜੀਕਪੂਰਾ ਦੇ 2 ਨੌਜਵਾਨ ਹੈਰੋਇਨ ਸਮੇਤ ਕਾਬੂ
Ad Position 24