24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਅਕਾਲੀ ਆਗੂ ਵਜ਼ੀਰ ਸਿੰਘ ਬਰਾੜ ਕੋਹਾਰਵਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 07-01-2026
ਫ਼ਰੀਦਕੋਟ, 6 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਕੋਹਾਰਵਾਲਾ ਦੇ ਸਾਬਕਾ ਪੰਚ ਵਜ਼ੀਰ ਸਿੰਘ ਬਰਾੜ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਤਿਕਾਰਤ ਪਿਤਾ ਗੁਰਮੇਲ ਸਿੰਘ (80) ਜੋ ਸਤਿਕਾਰਤ ਅਕਾਲ ਤਖ਼ਤ ਦੇ ਜਥੇਦਾਰ ਰਹੇ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਭੈਣ ਨਛੱਤਰ ਕੌਰ ਦੇ ਪਤੀ ਸਨ | ਵਜ਼ੀਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਪਰ ਬੀਤੀ 30 ਦਸੰਬਰ ਨੂੰ ਗੁਰੂ ਦੇ ਚਰਨਾਂ 'ਚ ਜਾ ਬਿਰਾਜੇ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਪਰਿਵਾਰ ਨਾਲ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸ਼ੇਰ ਸਿੰਘ ਮੰਡ ਵਾਲਾ ਐਸ.ਜੀ.ਪੀ.ਸੀ ਸਕੱਤਰ, ਸੂਬਾ ਸਿੰਘ ਬਾਦਲ, ਪ੍ਰਤਾਪ ਸਿੰਘ ਨੰਗਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਕੁਲਤਾਰ ਸਿੰਘ ਬਰਾੜ, ਅਨੂਪ੍ਰਤਾਪ ਸਿੰਘ ਬਰਾੜ, ਗੁਰਪਿਆਰ ਸਿੰਘ ਢੀਮਾਂ ਵਾਲੀ, ਕੁਲਦੀਪ ਸਿੰਘ ਕੋਟ ਸੁਖੀਆ ਸਰਕਲ ਪ੍ਰਧਾਨ, ਜਗਸੀਰ ਸਿੰਘ ਸ਼ੀਰਾ ਸ਼ਹਿਰੀ ਪ੍ਰਧਾਨ, ਜਸਵੀਰ ਸਿੰਘ ਢਿੱਲੋ, ਹੈਪੀ ਬਰਾੜ ਖਾਰਾ, ਹੈਪੀ ਬਰਾੜ ਚੱਕ ਕਲਿਆਣ, ਜੁਗਰਾਜ ਸਿੰਘ ਨੰਬਰਦਾਰ, ਚਮਕੌਰ ਸਿੰਘ ਮੈਂਬਰ, ਕੁਲਦੀਪ ਸਿੰਘ ਹਰੀਨੌ, ਅਮਨਾ ਖਾਰਾ, ਸ਼ਨੀ ਮੋੜ ਸਾਬਕਾ ਸਰਪੰਚ, ਸੁਖੀ ਬਾਹਮਣ ਵਾਲਾ, ਸਰਬਜੀਤ ਸਿੰਘ ਠਾੜਾ ਸਾਬਕਾ ਸਰਪੰਚ, ਜੱਸਾ ਭਾਰਤੀ ਕਿਸਾਨ ਯੂਨੀਅਨ ਆਗੂ, ਕਾਲਾ ਗਰੋਵਰ, ਜਸਵਿੰਦਰ ਸਿੰਘ ਨੀਨਾ, ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਜ਼ੈਲਦਾਰ, ਕੁਲਦੀਪ ਸਿੰਘ ਸਾਬਕਾ ਸਰਪੰਚ ਬਹਿਬਲ ਕਲਾਂ, ਲਾਲੀ ਲਾਇਲਪੁਰੀ, ਮੋਹਿਤ ਸ਼ੇਖਰ, ਤੋਤਾ ਗਰਗ ਆਦਿ ਹੋਰਨਾਂ ਨੇ ਹਮਦਰਦੀ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਚੀਵਰ ਫ਼ਿਟਨੈਸ ਸਟੂਡੀਓ ਜਿੰਮ ਦਾ ਉਦਘਾਟਨ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਮਾਘੀ ਜੋੜ ਮੇਲੇ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਵੇਗੀ- ਸੰਧੂ
Ad Position 24