24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

'ਆਪ' ਦੇ ਸਰਪੰਚ ਕੁਲਵਿੰਦਰ ਕੁਮਾਰ ਕਿੰਦਾ ਪਰਿਵਾਰ ਸਮੇਤ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-01-2026
• ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੀਤਾ ਸਵਾਗਤ
ਫ਼ਰੀਦਕੋਟ, 6 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਅਰਾਈਆਂਵਾਲਾ ਕਲਾਂ ਤੋਂ ਮੌਜੂਦਾ ਸਰਪੰਚ ਕੁਲਵਿੰਦਰ ਕੁਮਾਰ ਕਿੰਦਾ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਇਨ੍ਹਾਂ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀਆਂ ਚੰਗੀਆਂ ਨੀਤੀਆਂ ਨੂੰ ਲੈ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਪਰਮਬੰਸ ਸਿੰਘ ਰੋਮਾਣਾ ਨੇ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ 'ਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਅੱਜ ਤੋਂ ਹੀ ਆਪਣੇ ਆਪਣੇ ਖੇਤਰਾਂ ਵਿਚ ਡੱਟ ਜਾਣ | ਇਸ ਮੌਕੇ ਗੁਰਕੰਵਲਜੀਤ ਸਿੰਘ ਸੰਧੂ ਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਅਚੀਵਰ ਫ਼ਿਟਨੈਸ ਸਟੂਡੀਓ ਜਿੰਮ ਦਾ ਉਦਘਾਟਨ
Ad Position 24