ਕੋਟਕਪੂਰਾ, 6 ਜਨਵਰੀ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਮਗਮ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਵਰਸੀਰਤ ਕੌਰ ਦੁਆਰਾ ਸ਼ਬਦ 'ਚਰਨ ਕਮਲ ਪ੍ਰਭ ਕੇ ਨਿਤ ਧਿਆਵਉ' ਸ਼ਬਦ ਗਾਇਣ ਨਾਲ ਹੋਈ | ਇਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਪਹੁੰਚੇ ਕੀਰਤਨੀਏ ਜਥੇ ਭਾਈ ਪਰਮਜੋਤ ਸਿੰਘ, ਭਾਈ ਬਲਜੀਤ ਸਿੰਘ, ਬੀਬੀ ਪ੍ਰੀਤਮਹਿੰਦਰ ਕੌਰ ਅਤੇ ਬੀਬੀ ਗੁਰਲੀਨ ਕੌਰ ਨੇ ਰਸ ਭਿੰਨਾਂ ਕੀਰਤਨ ਕੀਤਾ | ਦਿਲਜੋਤ ਕੌਰ, ਮਨਕੀਰਤ ਕੌਰ, ਜਗਜੀਤ ਕੌਰ, ਗੁਰਕੀਰਤ ਕੌਰ, ਸਹਿਜਪ੍ਰੀਤ ਕੌਰ ਅਤੇ ਦਿਲਜੋਤ ਕੌਰ ਨੇ ਵੀ ਸ਼ਬਦ ਕੀਰਤਨ ਕੀਤਾ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬਦੀ ਸਭਨਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਦੇ ਲੜ ਲੱਗਣ ਦਾ ਉਪਦੇਸ਼ ਦਿੱਤਾ | ਉਨ੍ਹਾਂ ਉਕਤ ਸ਼ਬਦ ਕੀਰਤਨ ਕਰਨ ਵਾਲੇ ਬੱਚਿਆਂ ਅਤੇ ਪਿਛਲੇ ਦਿਨਾਂ 'ਚ ਕਰਵਾਏ ਗਏ ਰੰਗ ਭਰੋ ਦੇ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ | ਉਨ੍ਹਾਂ ਸੁਸਾਇਟੀ ਦੇ ਪ੍ਰਬੰਧਕਾਂ ਨੂੰ 51 ਹਜ਼ਾਰ ਰੁਪਿਆ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸੁਸਾਇਟੀ ਦੇ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ, ਲੈਕਚਰਾਰ ਗੁਰਨਾਮ ਸਿੰਘ, ਗੁਰਿੰਦਰ ਸਿੰਘ ਕੋਟਕਪੂਰਾ, ਜਸਮੀਤ ਸਿੰਘ, ਅਮਰਜੀਤ ਸਿੰਘ, ਬੇਅੰਤ ਸਿੰਘ, ਬੀਬੀ ਗੁਰਮੀਤ ਕੌਰ ਅਤੇ ਬੀਬੀ ਕਰਮਜੀਤ ਕੌਰ ਵੀ ਹਾਜ਼ਰ ਸਨ | ਸਮਾਪਤੀ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |