ਜੈਤੋ, 6 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਬਾਰੇ ਵਿਚਾਰ ਚਰਚਾ ਕਰਦਿਆਂ ਇਸ ਬਿੱਲ ਨੂੰ ਲੋਕ ਵਿਰੋਧੀ ਗਰਦਾਨਦਿਆ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ | ਇਨ੍ਹਾਂ ਬਿੱਲਾਂ ਦੇ ਨੁਕਸਾਨਾਂ ਸਬੰਧੀ ਲੋਕਾਂ ਨੂੰ ਜਾਗਰਿਤ ਕਰਨ ਲਈ 11 ਜਨਵਰੀ ਨੂੰ ਜੈਤੋ ਸ਼ਹਿਰ ਅਤੇ ਬਲਾਕ ਜੈਤੋ ਦੇ ਵੱਖ-ਵੱਖ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੱਥਾ ਸਿੰਘ ਰੋੜੀਕਪੂਰਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਕਰਮਜੀਤ ਸਿੰਘ ਜੈਤੋ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਅਮਰਜੀਤ ਸਿੰਘ ਰੋੜੀਕਪੂਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜਗਿੱਲ ਦੇ ਕਰਮਜੀਤ ਸਿੰਘ ਚੈਨਾ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ ਦੇ ਮਨਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਨੈਬ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪਰਮਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਲੱਖੋਵਾਲ ਦੇ ਜਸਵਿੰਦਰ ਸਿੰਘ ਚਹਿਲ, ਫ਼ਰੂਟ ਯੂਨੀਅਨ ਗੁਰਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਭੁਪਿੰਦਰ ਸਿੰਘ, ਸੈਨੇਟਰੀ ਐਸੋਸੀਏਸ਼ਨ ਦੇ ਦਿਨੇਸ਼, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਅਮਨਦੀਪ ਸ਼ਰਮਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਚੰਦਰ ਸ਼ੇਖਰ, ਨੰਬਰਦਾਰ ਐਸ਼ੋਸੀਏਸ਼ਨ ਗ਼ਾਲਿਬ ਗਰੁੱਪ ਦੇ ਗੁਰਨੈਬ ਸਿੰਘ, ਕਰਿਆਨਾ ਐਸੋਸੀਏਸ਼ਨ ਦੇ ਗੋਪਾਲ, ਪੱਤਰਕਾਰ ਡਿਜੀਟਲ ਮੀਡੀਆ ਦੇ ਜਗਮੀਤ ਸਿੰਘ ਆਦਿ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ |