ਜੈਤੋ, 6 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਜੈਤੋ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਦਸੰਬਰ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਪਹਿਲੀ ਸਰਕਾਰ ਹੈ ਕਿ ਜਿਸ ਨੇ ਕਿ ਸਾਲ 2025 ਵਿਚ ਡੀ.ਏ. ਦੀ ਕੋਈ ਵੀ ਕਿਸ਼ਤ ਜਾਰੀ ਨਹੀਂ ਕੀਤੀ ਅਤੇ 01.01.2016 ਤੋਂ 30.06.2021 ਤੱਕ ਦਾ ਬਕਾਇਆ ਵੀ ਕਿਸ਼ਤਾਂ ਵਿਚ ਜਾਰੀ ਕੀਤਾ ਗਿਆ ਹੈ ਜੋ ਕਿ ਸਾਰਾ ਇਕੱਠਾ ਦੇਣਾ ਬਣਦਾ ਸੀ | ਇਸ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ | ਜਦ ਕਿ ਮਿਤੀ 30.12.2025 ਨੂੰ ਸਟੇਟ ਬਾਡੀ ਦੀ ਹੋਈ ਮੀਟਿੰਗ 'ਚ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਵਿਚ ਜ਼ਿਲ਼੍ਹਾ ਪ੍ਰਧਾਨ ਦਰਸ਼ਨ ਸਿੰਘ ਬਰਾੜ ਅਤੇ ਵਿੱਤ ਸਕੱਤਰ ਮੇਜਰ ਸਿੰਘ ਸ਼ਾਮਿਲ ਹੋਏ ਸਨ | ਇਸ ਦੌਰਾਨ ਮੀਟਿੰਗ ਵਿਚ ਸਮੂਹ ਹਾਜ਼ਰ ਪੈਨਸ਼ਨਰਾਂ ਨੇ ਮਾਸਟਰ ਗੁਰਦਾਸ ਸਿੰਘ ਚੈਨਾ, ਮਾਸਟਰ ਪਿਆਰਾ ਸਿੰਘ, ਮਾਸਟਰ ਵੇਦ ਪ੍ਰਕਾਸ਼ ਜੋਸ਼ੀ ਅਤੇ ਮਾਸਟਰ ਚੰਦਰਪਾਲ ਜੋਸ਼ੀ ਦੇ ਮਾਤਾ ਸੁਹਾਗਵੰਤੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ 'ਚ ਬਾਬਾ ਵੀਰ ਸਿੰਘ, ਮੇਲਾ ਰਾਮ ਗੋਇਲ, ਸੁਰਿੰਦਰ ਪਾਲ ਸਿੰਘ ਝੱਖੜਵਾਲਾ, ਗੁਰਜੰਗ ਸਿੰਘ, ਸੁੰਦਰ ਸਿੰਘ ਬਾਜਾਖਾਨਾ, ਮੁਖਤਿਆਰ ਸਿੰਘ ਬਿਸ਼ਨੰਦੀ, ਜਸਵੰਤ ਸਿੰਘ ਝੱਖੜਵਾਲਾ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬਰਾੜ ਅਤੇ ਪ੍ਰਧਾਨ ਗੁਰਦੀਪ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਦੌਰਾਨ ਸਮੂਹ ਪੈਨਸ਼ਨਰਾਂ ਵਲੋਂ ਨਵੇਂ ਮੈਂਬਰ ਵਜੋਂ ਹਰਚੰਦ ਰਾਮ ਸਿਹਤ ਵਿਭਾਗ ਅਤੇ ਜਸਵੰਤ ਸਿੰਘ ਝੱਖੜਵਾਲਾ ਸਿੱਖਿਆ ਵਿਭਾਗ ਦੇ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਚਰਨਜੀਤ ਸਿੰਘ ਬਰਾੜ ਅਤੇ ਸ਼ਿੰਗਾਰਾ ਲਾਲ ਦੇ ਜਨਮ-ਦਿਨ ਦੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਮੀਟਿੰਗ ਵਿਚ ਗੁਰਜੰਗ ਸਿੰਘ ਸੇਖੋਂ ਨੇ ਦਾਲ-ਚੀਨੀ ਅਤੇ ਤੁਲਸੀ ਦੇ ਪੌਦਿਆਂ ਬਾਰੇ ਤਰਤੀਬ ਜਾਣਕਾਰੀ ਦਿੱਤੀ | ਇਸ ਮੌਕੇ ਵਿੱਤ ਸਕੱਤਰ ਮੇਜਰ ਸਿੰਘ, ਪ੍ਰੈੱਸ ਸਕੱਤਰ ਜਗਜੀਤ ਸਿੰਘ, ਸੁਖਦੇਵ ਸਿੰਘ ਝੱਖੜਵਾਲਾ, ਬਲਵੀਰ ਸਿੰਘ, ਪਿਆਰੇ ਲਾਲ, ਮੇਜਰ ਸਿੰਘ ਰੋੜੀਕਪੂਰਾ, ਬਲਦੇਵ ਕ੍ਰਿਸ਼ਨ, ਗੁਰਸੇਵਕ ਸਿੰਘ ਅਜਿੱਤਗਿੱਲ, ਚਰਨਜੀਤ ਦਾਸ, ਯਸ਼ਪਾਲ ਸਿੰਘ, ਹਰਿੰਦਰ ਸਿੰਘ, ਜਗਰੂਪ ਸਿੰਘ, ਜਗਤਾਰ ਸਿੰਘ ਦਬੜ੍ਹੀਖਾਨਾ ਅਤੇ ਹੀਰਾ ਲਾਲ ਆਦਿ ਪੈਨਸ਼ਨਰਜ਼ ਹਾਜ਼ਰ ਸਨ | ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ |