24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੇਲਾ ਮਾਘੀ ਕਾਨਫ਼ਰੰਸ 2027 ਦੀਆਂ ਚੋਣਾਂ 'ਚ ਪਾਰਟੀ ਸਫ਼ਲਤਾ ਦੀ ਸ਼ੁਰੂਆਤ ਕਰੇਗੀ: ਬਾਦਲ

Ad Position 21
No active advertisement
ਅਜੀਤ ਡੈਸਕ 07-01-2026
ਲੰਬੀ, 6 ਜਨਵਰੀ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦੀ ਪ੍ਰਧਾਨਗੀ ਕਰਨ 'ਤੇ ਆਲੋਚਨਾ ਕੀਤੀ | ਜਦੋਂ ਕਿ ਉਨ੍ਹਾਂ ਨੇ ਮਾਘੀ ਵਿਖੇ ਅਕਾਲੀ ਦਲ ਦੀ ਆਉਣ ਵਾਲੀ ਰਾਜਨੀਤਿਕ ਕਾਨਫ਼ਰੰਸ ਦਾ ਐਲਾਨ ਕੀਤਾ | ਸ੍ਰੀ ਮੁਕਤਸਰ ਸਾਹਿਬ ਵਿਚ ਮਾਘੀ ਮੇਲਾ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਕਰੇਗਾ | ਆਪਣੇ ਗ੍ਰਹਿ ਪਿੰਡ ਬਾਦਲ ਵਿਖੇ ਬੱਲੂਆਣਾ, ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ, ਸਾਹਨੇਵਾਲ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ 'ਆਪ' ਦੇ ਰਾਜ ਅਧੀਨ ਸੂਬੇ ਵਿਚ ਆਈ ਅਰਾਜਕਤਾ ਤੋਂ ਤੰਗ ਆ ਚੁੱਕੇ ਹਨ | ਉਹ ਜਬਰੀ ਵਸੂਲੀ ਅਤੇ ਗੁੰਡਾ ਰਾਜ ਦੇ ਇਸ ਯੁੱਗ ਦਾ ਅੰਤ ਚਾਹੁੰਦੇ ਹਨ | ਉਹ ਇਕ ਖੇਤਰੀ ਵਿਕਲਪ ਦੀ ਵੀ ਭਾਲ ਕਰ ਰਹੇ ਹਨ | ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਗਲੀ ਅਕਾਲੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਪੰਜਾਬ ਵਿਚੋਂ ਗੈਂਗਸਟਰਾਂ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁਕਤਸਰ ਦੇ ਮਾਘੀ ਮੇਲੇ 'ਤੇ ਹੋਣ ਵਾਲੀ ਅਕਾਲੀ ਦਲ ਦੀ ਕਾਨਫ਼ਰੰਸ ਵਿਚ ਅਕਾਲੀ ਦਲ ਨੂੰ ਭਾਰੀ ਸਮਰਥਨ ਮਿਲੇਗਾ | ਉਨ੍ਹਾਂ ਪਾਰਟੀ ਵਰਕਰਾਂ ਨੂੰ ਕਾਨਫਰੰਸ ਨੂੰ ਸ਼ਾਨਦਾਰ ਬਣਾਉਣ ਲਈ ਆਪਣੀ ਪੂਰੀ ਵਾਹ ਲਾਉਣ ਦੀ ਅਪੀਲ ਵੀ ਕੀਤੀ | ਪਾਰਟੀ ਪ੍ਰਧਾਨ ਬਾਦਲ ਨੇ ਕਿਹਾ ਕਿ ਇਹ ਕਾਨਫਰੰਸ ਅਗਲੀ ਅਕਾਲੀ ਸਰਕਾਰ ਦਾ ਸੱਚਾ ਸੰਕੇਤ ਹੋਵੇਗੀ, ਕਿਉਂਕਿ ਇਹ 2027 ਦੀਆਂ ਚੋਣਾਂ ਵਿਚ ਪਾਰਟੀ ਦੀ ਸਫਲਤਾ ਲਈ ਸ਼ੁਰੂਆਤ ਕਰੇਗੀ | ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਕਿਵੇਂ ਮੁੱਖ ਮੰਤਰੀ ਫੁੱਟ ਪਾਊ ਅਤੇ ਬਦਲਾਖੋਰੀ ਦੀ ਰਾਜਨੀਤੀ ਵਿਚ ਰੁੱਝੇ ਹੋਏ ਹਨ ਅਤੇ ਈਸਟ ਇੰਡੀਆ ਕੰਪਨੀ ਵਾਂਗ ਪੰਜਾਬ ਨੂੰ ਲੁੱਟਣ ਲਈ 'ਆਪ' ਦੇ ਦਿੱਲੀ ਦੇ ਗਿਰੋਹ ਨੂੰ ਖੁੱਲ੍ਹੀ ਛੁੱਟੀ ਦੇ ਰਹੇ ਹਨ | ਪੰਜਾਬ ਅਤੇ ਪੰਜਾਬੀ ਕਈ ਮੋਰਚਿਆਂ 'ਤੇ ਪੀੜਤ ਹਨ, ਭਾਵੇਂ ਉਹ ਕਾਨੂੰਨ ਵਿਵਸਥਾ ਹੋਵੇ, ਕਿਸਾਨ ਸੰਕਟ ਹੋਵੇ, ਬੇਰੁਜ਼ਗਾਰੀ ਹੋਵੇ ਅਤੇ ਸਮਾਜ ਭਲਾਈ ਲਾਭਾਂ ਦਾ ਬੰਦ ਹੋਣਾ ਹੋਵੇ | ਹਾਲਾਂਕਿ ਜਦੋਂ ਸੂਬਾ ਦੀਵਾਲੀਆਪਨ ਦੀ ਕਗਾਰ 'ਤੇ ਹੈ, ਮੁੱਖ ਮੰਤਰੀ ਆਪਣੇ ਪ੍ਰਚਾਰ 'ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਕਿਵੇਂ ਪਿਛਲੇ ਕੁਝ ਦਿਨਾਂ ਵਿਚ ਹੋਈਆਂ ਸਨਸਨੀਖੇਜ਼ ਹੱਤਿਆਵਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ | ਅੱਜ ਨਕਾਬਪੋਸ਼ ਵਿਅਕਤੀਆਂ ਨੇ ਲੁਧਿਆਣਾ ਵਿਚ ਇਕ ਦੁਕਾਨ ਦੇ ਮਾਲਕ ਨੂੰ ਫਿਰੌਤੀ ਦੀ ਕਾਲ ਕਰਨ ਤੋਂ ਬਾਅਦ ਉਸ ਉੱਤੇ ਗੋਲੀਆਂ ਚਲਾਈਆਂ | 2 ਜਨਵਰੀ ਨੂੰ ਕਪੂਰਥਲਾ ਵਿਚ ਇਕ ਅÏਰਤ ਦੇ ਘਰ 'ਤੇ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ ਸੀ | 3 ਜਨਵਰੀ ਨੂੰ ਮੋਗਾ ਵਿਚ ਇਕ ਪੰਚਾਇਤ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | 4 ਜਨਵਰੀ ਨੂੰ ਅੰਮਿ੍ਤਸਰ ਵਿਚ ਇਕ ਵਿਆਹ ਸਮਾਗਮ ਵਿਚ ਇਕ ਸਰਪੰਚ ਦੀ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਕਿ 5 ਜਨਵਰੀ ਨੂੰ ਜਗਰਾਉਂ ਵਿਚ ਇਕ ਕਬੱਡੀ ਖਿਡਾਰੀ ਦੀ ਹੱਤਿਆ ਕਰ ਦਿੱਤੀ ਗਈ ਸੀ | ਇਹ ਕਹਿੰਦੇ ਹੋਏ ਕਿ ਇਹ ਸਾਰੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ 'ਆਪ' ਸਰਕਾਰ ਹੁਣ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਕਾਬੂ ਨਹੀਂ ਰੱਖ ਸਕੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਕ ਦਿਨ ਵੀ ਅਹੁਦੇ 'ਤੇ ਰਹਿਣ ਦੇ ਹੱਕਦਾਰ ਨਹੀਂ ਹਨ | ਇਸ ਮੌਕੇ ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ, ਨਰਦੇਵ ਸਿੰਘ ਬੌਬੀ ਮਾਨ, ਸ਼ੇਰ ਸਿੰਘ ਮੰਡਵਾਲਾ, ਤੇਜਿੰਦਰ ਸਿੰਘ ਮਿੱਡੂਖੇੜਾ, ਪਵਨਪ੍ਰੀਤ ਸਿੰਘ ਬਾਦਲ, ਹਰਵਿੰਦਰ ਸਿੰਘ ਹੈਰੀ, ਗੁਰਤੇਜ ਸਿੰਘ ਘੁੜਿਆਣਾ ਅਤੇ ਸੰਪੂਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਮਾਘੀ ਜੋੜ ਮੇਲੇ ਦੀ ਕਾਨਫ਼ਰੰਸ ਦੀ ਤਿਆਰੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਡਾ. ਕਾਲੇਕੇ ਬਣੇ ਆਮ ਆਦਮੀ ਪਾਰਟੀ ਦੇ ਬਲਾਕ ਯੂਥ ਇੰਚਾਰਜ <br/>
Ad Position 24