24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਭਾਜਪਾ ਵਲੋਂ ਮਾਘੀ ਜੋੜ ਮੇਲੇ ਦੀ ਕਾਨਫ਼ਰੰਸ ਦੀ ਤਿਆਰੀ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਵਾਰ ਮਾਘੀ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ | ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੀ ਉੱਚ ਪੱਧਰੀ ਮੀਟਿੰਗ ਜੰਗ ਸਿੰਘ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ 5 ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੋਗਾ ਦੇ ਆਗੂ ਸ਼ਾਮਿਲ ਹੋਏ | ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਭਾਜਪਾ ਸੰਗਠਨ ਪੰਜਾਬ ਦੇ ਮਹਾਂ ਮੰਤਰੀ ਸ੍ਰੀ ਨਿਵਾਸਲੂ ਅਤੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਸ਼ਾਮਿਲ ਹੋਏ | ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਵਿਚ ਉਕਤ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਆਗੂ ਸ਼ਾਮਿਲ ਹੋਏ | ਮੀਟਿੰਗ ਵਿਚ ਮਾਘੀ ਜੋੜ ਮੇਲੇ 'ਤੇ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ | ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ ਭਾਜਪਾ ਵਲੋਂ ਪਹਿਲੀ ਵਾਰ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਦੱਸਿਆ ਕਿ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸਾਹ ਹੈ ਅਤੇ ਇਸ ਕਾਨਫਰੰਸ ਵਿਚ ਵਿਸ਼ੇਸ਼ ਤੌਰ 'ਤੇ ਕੇਂਦਰੀ ਲੀਡਰਸ਼ਿਪ ਅਤੇ ਸੂਬੇ ਦੇ ਲੀਡਰਸ਼ਿਪ ਸ਼ਾਮਿਲ ਹੋਵੇਗੀ | ਕਾਨਫ਼ਰੰਸ ਦੀ ਸਫਲਤਾ ਲਈ ਵੱਖ-ਵੱਖ ਡਿਊਟੀਆਂ ਲਾਈਆਂ ਜਾ ਰਹੀਆਂ ਹਨ | ਇਹ ਕਾਨਫਰੰਸ ਮਲੋਟ ਰੋਡ ਵਿਖੇ ਹੋ ਰਹੀ ਹੈ | ਭਾਜਪਾ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਅਰਮਾਨਜੋਤ ਸਿੰਘ ਬਰਾੜ ਐਡਵੋਕੇਟ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਨੌਜਵਾਨ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮੇਲਾ ਮਾਘੀ ਕਾਨਫ਼ਰੰਸ 2027 ਦੀਆਂ ਚੋਣਾਂ 'ਚ ਪਾਰਟੀ ਸਫ਼ਲਤਾ ਦੀ ਸ਼ੁਰੂਆਤ ਕਰੇਗੀ: ਬਾਦਲ
Ad Position 24