24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-01-2026
ਰੁਪਾਣਾ, 6 ਜਨਵਰੀ (ਜਗਜੀਤ ਸਿੰਘ)- ਬੀਤੀ ਸ਼ਾਮ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਮੋਟਰਸਾਈਕਲ ਸਵਾਰਾਂ 'ਚੋਂ ਇਕ ਦੀ ਮੌਤ ਹੋ ਗਈ, ਜਦਕਿ ਇਕ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ੇਰ ਸਿੰਘ ਉਰਫ਼ ਬਿੱਟੂ ਪੁੱਤਰ ਸਵ. ਬਿੱਕਰ ਸਿੰਘ ਅਤੇ ਵਿਕਰਮਜੀਤ ਸਿੰਘ (ਵਿੱਕੀ) ਪੁੱਤਰ ਸ਼ੇਰ ਸਿੰਘ ਵਾਸੀ ਰੁਪਾਣਾ ਜੋ ਕਿ ਬੀਤੀ ਸ਼ਾਮ ਤਕਰੀਬਨ 6 ਵਜੇ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਹੇ ਸੀ, ਜਦ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਬਾਮ ਸ਼ੈਲਰ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਅੱਗੇ ਤੋਂ ਆ ਰਹੀ ਕਾਰ ਨੇ ਸਿੱਧੀ ਟੱਕਰ ਮਾਰ ਦਿੱਤੀ | ਇਸ ਘਟਨਾ 'ਚ ਨੌਜਵਾਨ ਸ਼ੇਰ ਸਿੰਘ ਉਰਫ਼ ਬਿੱਟੂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਵਿਕਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਡਾਕਟਰਾਂ ਵਲੋਂ ਨੌਜਵਾਨ ਵਿੱਕੀ ਦੀ ਹਾਲਤ ਨੂੰ ਦੇਖਦਿਆਂ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ | ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਕਾਰ ਸਵਾਰ ਮੌਕਾ ਦੇਖਦੇ ਹੀ ਆਪਣੀ ਕਾਰ ਨੂੰ ਘਟਨਾ ਵਾਲੀ ਸਥਾਨ 'ਤੇ ਛੱਡ ਕੇ ਫ਼ਰਾਰ ਹੋ ਗਏ | ਮਿ੍ਤਕ ਸ਼ੇਰ ਸਿੰਘ ਬਿੱਟੂ ਆਪਣੇ ਪਿੱਛੇ ਪਤਨੀ ਤੇ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 'ਯੂਥ ਅਗੇਂਸਟ ਡਰੱਗਸ' ਮੁਹਿੰਮ ਤਹਿਤ ਰੈਲੀ ਕੱਢੀ ਅਗਲੀ ਖ਼ਬਰ ਭਾਜਪਾ ਵਲੋਂ ਮਾਘੀ ਜੋੜ ਮੇਲੇ ਦੀ ਕਾਨਫ਼ਰੰਸ ਦੀ ਤਿਆਰੀ ਸੰਬੰਧੀ ਮੀਟਿੰਗ
Ad Position 24