24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 'ਯੂਥ ਅਗੇਂਸਟ ਡਰੱਗਸ' ਮੁਹਿੰਮ ਤਹਿਤ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 07-01-2026
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-'ਯੂਥ ਅਗੇਂਸਟ ਡਰੱਗਸ' ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਲਾਗੂ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਰੈਲੀ ਕੱਢੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ, ਜੁਡੀਸ਼ੀਅਲ ਅਫ਼ਸਰ, ਸੀਨੀਅਰ ਪੁਲਿਸ ਕਪਤਾਨ, ਵਕੀਲ, ਪੈਰਾ ਲੀਗਲ ਵਲੰਟੀਅਰਜ਼, ਐੱਨ.ਸੀ.ਸੀ. ਦੇ ਬੱਚੇ ਸਮੇਤ ਸਟਾਫ਼ ਨੇ ਵੀ ਭਾਗ ਲਿਆ | ਇਹ ਰੈਲੀ ਸੈਸ਼ਨ ਹਾਊਸ ਤੋਂ ਲੈ ਕੇ ਬਾਜ਼ਾਰਾਂ 'ਚ ਹੁੰਦੀ ਹੋਈ ਕੇਹਰ ਸਿੰਘ ਚੌਂਕ ਤੱਕ ਕੱਢੀ ਗਈ | ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ, ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਨੇ ਉੱਥੇ ਹਾਜ਼ਰ ਆਮ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਕਚਹਿਰੀਆਂ ਦੀ ਨਸ਼ਿਆਂ ਨੂੰ ਸਮਾਜ 'ਚੋਂ ਖ਼ਤਮ ਕਰਨ ਪ੍ਰਤੀ ਇਕ ਅਹਿਮ ਭੂਮਿਕਾ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕਰੀਏ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਦਲਦਲ 'ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਚੰਗੇ ਪਾਸੇ ਲਾ ਸਕੀਏ | ਇਸ ਰੈਲੀ 'ਚ ਜੁਡੀਸ਼ੀਅਲ ਅਫ਼ਸਰ ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮੈਡਮ ਗਰੀਸ, ਪਿ੍ੰਸੀਪਲ ਜੱਜ ਫ਼ੈਮਿਲੀ ਕੋਰਟ ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੀਰਜ ਕੁਮਾਰ ਸਿੰਗਲਾ, ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰੂਪਾ ਧਾਲੀਵਾਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਬੀਰ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਰ) ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਅਸਮਿਤਾ ਰੋਮਾਣਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਧਲਵੰਤ ਸਿੰਘ ਉਪਲ, ਜ਼ਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਸੁਭਮ ਸ਼ਰਮਾ, ਜ਼ਿਲ੍ਹਾ ਬਾਰ ਸੈਕਟਰੀ ਨੇ ਵੀ ਇਸ ਰੈਲੀ 'ਚ ਭਾਗ ਲਿਆ | ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਵੀਜ਼ਨ) ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮੁਹਿੰਮ 'ਯੂਥ ਅਗੇਂਸਟ ਡਰੱਗਸ' ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਕਾਲਜ, ਸਕੂਲ, ਜ਼ਿਲ੍ਹਾ ਜੇਲ੍ਹ, ਨਸ਼ਾ ਛੁਡਾਓ ਕੇਂਦਰ, ਵੱਖ-ਵੱਖ ਪਿੰਡਾਂ ਤੇ ਹੋਰ ਵੱਖ-ਵੱਖ ਧਾਰਮਿਕ ਅਸਥਾਨ ਜਿੱਥੇ ਆਮ ਲੋਕ ਆਉਂਦੇ ਹਨ, ਉੱਥੇ ਵੀ ਇਸ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਅ) ਦੀ ਮਾਘੀ ਜੋੜ ਮੇਲੇ ਮੌਕੇ ਹੋਵੇਗੀ ਵਿਸ਼ਾਲ ਕਾਨਫ਼ਰੰਸ-ਵੜਿੰਗ, ਬਰਾੜ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ
Ad Position 24