ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਅਤੇ ਸੂਬਾ ਕਮੇਟੀ ਮੈਂਬਰ ਗੁਰਬਖ਼ਸ਼ ਸਿੰਘ ਰੂਬੀ ਬਰਾੜ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਾਘੀ ਜੋੜ ਮੇਲੇ ਮੌਕੇ 14 ਜਨਵਰੀ ਨੂੰ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਸ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਕਾਨਫ਼ਰੰਸ ਵਿਚ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਕਾਨਫ਼ਰੰਸ ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਪੰਥਕ ਆਗੂ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਾਨਫ਼ਰੰਸ ਸ਼ਾਮਿਲ ਹੋਣ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾਣਗੀਆਂ |