24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਾਘੀ ਕਾਨਫ਼ਰੰਸ ਨੂੰ ਲੈ ਕੇ ਇਮਾਨ ਸਿੰਘ ਮਾਨ 9 ਨੂੰ ਮੀਟਿੰਗ ਕਰਨਗੇ- ਬਰੀਵਾਲਾ

Ad Position 21
No active advertisement
ਅਜੀਤ ਡੈਸਕ 07-01-2026
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 14 ਜਨਵਰੀ ਨੂੰ ਕੀਤੀ ਜਾਣ ਵਾਲੀ ਕਾਨਫ਼ਰੰਸ ਦੀ ਤਿਆਰੀ ਸੰਬੰਧੀ 9 ਜਨਵਰੀ ਨੂੰ ਦੁਪਹਿਰ 12 ਵਜੇ ਡੇਰਾ ਭਾਈ ਮਸਤਾਨ ਸਿੰਘ ਵਿਖੇ ਮੀਟਿੰਗ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਾਬਕਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਨੇ ਦੱਸਿਆ ਕਿ ਇਸ ਮੀਟਿੰਗ 'ਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਤੇ ਹੋਰ ਲੀਡਰਸ਼ਿਪ ਪਹੁੰਚੇਗੀ | ਉਨ੍ਹਾਂ ਆਗੂਆਂ ਤੇ ਵਰਕਰਾਂ ਨੂੰ ਮੀਟਿੰਗ 'ਚ ਪਹੁੰਚਣ ਦੀ ਅਪੀਲ ਕੀਤੀ | ਇਸ ਦੌਰਾਨ ਪਿ੍ਤਪਾਲ ਸਿੰਘ ਕਮਰਾ, ਰੇਸ਼ਮ ਸਿੰਘ ਬਾਮ, ਬਲਵੰਤ ਸਿੰਘ ਫ਼ੌਜੀ, ਸੁਖਦੇਵ ਸਿੰਘ, ਦਰਸ਼ਨ ਸਿੰਘ ਤੇ ਗੁਰਮੀਤ ਸਿੰਘ ਬਾਜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਵੱਡੀ ਕਾਨਫ਼ਰੰਸ ਹੋਵੇਗੀ, ਜਿਸ 'ਚ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਹੋਰ ਪੰਥਕ ਆਗੂ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਅੰਗੂਰੀ ਦੇਵੀ ਮੰਦਰ ਸੰਸਥਾ ਵਲੋਂ ਮਲੋਟ ਤੋਂ ਏਮਸ ਬਠਿੰਡਾ ਲਈ ਵੈਨ ਸੇਵਾ ਸ਼ੁਰੂ ਅਗਲੀ ਖ਼ਬਰ ਖੇਤੀਬਾੜੀ ਨੂੰ ਮੁਨਾਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਖੁੱਡੀਆਂ
Ad Position 24