24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੀਟ ਬੈਲਟ ਦੀ ਵਰਤੋਂ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ- ਡੀ.ਐੱਸ.ਪੀ.

Ad Position 21
No active advertisement
ਅਜੀਤ ਡੈਸਕ 07-01-2026
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ ਸੁਰੱਖਿਆ ਮਹੀਨੇ ਦੌਰਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦੌਰਾਨ ਡੀ.ਐੱਸ.ਪੀ. ਤੇਜਿੰਦਰ ਪਾਲ ਸਿੰਘ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਮਲੋਟ ਰੋਡ ਵਿਖੇ ਵੱਖ-ਵੱਖ ਪ੍ਰਕਾਰ ਦੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਡਰਾਈਵਰਾਂ ਨੂੰ ਫ਼ੁੱਲ ਭੇਟ ਕਰਕੇ ਸੀਟ ਬੈਲਟ ਲਗਾਉਣ ਲਈ ਅਪੀਲ ਕੀਤੀ ਗਈ | ਇਸ ਦੌਰਾਨ ਡੀ.ਐੱਸ.ਪੀ. (ਹੈੱਡ ਕੁਆਰਟਰ) ਤੇਜਿੰਦਰਪਾਲ ਸਿੰਘ ਨੇ ਵਾਹਨ ਚਾਲਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਦਿਨ ਤੇ ਰਾਤ ਸਮੇਂ ਹਮੇਸ਼ਾ ਸੀਟ ਬੈਲਟ ਦੀ ਵਰਤੋਂ ਕਰੋ | ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਵਾਹਨ ਅੱਗੇ ਕੋਈ ਇਨਸਾਨ, ਵਾਹਨ ਜਾਂ ਜਾਨਵਰ ਆ ਜਾਂਦਾ ਹੈ ਤਾਂ ਜੇਕਰ ਸੀਟ ਬੈਲਟ ਲੱਗੀ ਹੋਵੇਗੀ ਤਾਂ ਕੀਮਤੀ ਜਾਨ ਬਚ ਜਾਵੇਗੀ | ਉਨ੍ਹਾਂ ਕਿਹਾ ਕਿ ਜਿੰਨੇ ਵੀ ਸੜਕੀ ਹਾਦਸੇ ਹੁੰਦੇ ਹਨ, ਇਨ੍ਹਾਂ ਹਾਦਸਿਆਂ ਦੌਰਾਨ ਜਿਨ੍ਹਾਂ ਲੋਕਾਂ ਨੇ ਸੀਟ ਬੈਲਟ ਦੀ ਵਰਤੋਂ ਕੀਤੀ ਹੁੰਦੀ ਹੈ, ਉਹ ਆਪਣੀ ਕੀਮਤੀ ਜਾਨ ਨੂੰ ਬਚਾਅ ਲੈਂਦੇ ਹਨ | ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਅੱਜ ਅਸੀਂ ਇੱਥੇ ਲੋਕਾਂ ਨੂੰ ਫ਼ੁੱਲ ਭੇਟ ਕਰਕੇ ਅਪੀਲ ਕਰ ਰਹੇ ਹਾਂ ਕਿ ਆਪ ਤੇ ਆਪਣੇ ਪਰਿਵਾਰ ਦੀ ਜਾਨ ਨੂੰ ਸੁਰੱਖਿਅਤ ਰੱਖਦੇ ਹੋਏ ਹਮੇਸ਼ਾ ਸੀਟ ਬੈਲਟ ਦੀ ਵਰਤੋਂ ਕੀਤੀ ਜਾਵੇ | ਇਸ ਦੌਰਾਨ ਟ੍ਰੈਫ਼ਿਕ ਪੁਲਿਸ ਤੋਂ ਜਸਵੰਤ ਸਿੰਘ, ਟ੍ਰੈਫ਼ਿਕ ਮੁਨਸ਼ੀ ਯਾਦਵਿੰਦਰ ਸਿੰਘ, ਕਲੱਬ ਤੋਂ ਦਿਪਾਸ਼ੂ ਕੁਮਾਰ, ਮਨਦੀਪ ਖੁਰਾਣਾ, ਨਵਦੀਪ ਸਿੰਘ, ਮਨਿੰਦਰ ਸਿੰਘ, ਡਾਕਟਰ ਵਿਜੇ ਬਜਾਜ, ਦਿਪਾਂਸ਼ੂ ਮੈਨੀ ਮਦਨ ਲਾਲ, ਵਾਸੂ ਕੁਮਾਰ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਭਾਜਪਾ ਆਗੂ ਰਾਜੇਸ਼ ਗੋਰਾ ਪਠੇਲਾ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਪੀ.ਐੱਸ.ਪੀ.ਸੀ.ਐੱਲ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ
Ad Position 24