ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਦੇ ਵੱਡੇ ਭਰਾ ਰਾਜੀਵ ਕਾਲਾ ਪਠੇਲਾ (57) ਪੁੱਤਰ ਕੌਂਸਲਰ ਸਤਪਾਲ ਪਠੇਲਾ ਦੇ ਬੇਵਕਤ ਵਿਛੋੜੇ 'ਤੇ ਦੁੱਖ ਸਾਂਝਾ ਕੀਤਾ | ਉਨ੍ਹਾਂ ਸਮੂਹ ਪਠੇਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਰਾਜੀਵ ਦਾ ਬੇਵਕਤ ਵਿਛੋੜਾ ਬਹੁਤ ਦੁਖਦਾਈ ਹੈ | ਰਾਜਾ ਵੜਿੰਗ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਮੂਹ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦੇ ਹਨ | ਇਸ ਮੌਕੇ ਕੌਂਸਲਰ ਸਤਪਾਲ ਪਠੇਲਾ, ਪਰੀਜਾਤ ਪਠੇਲਾ, ਤਪਿਸ਼ ਪਠੇਲਾ, ਸੀਨੀਅਰ ਕਾਂਗਰਸੀ ਆਗੂ ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ, ਗੁਰਪ੍ਰੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ |