24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜ਼ਿਲ੍ਹੇ 'ਚ 14 ਮਾਰਚ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾ ਤੇ ਸੈਸ਼ਨ ਜੱਜ

Ad Position 21
No active advertisement
ਅਜੀਤ ਡੈਸਕ 07-01-2026
ਫ਼ਰੀਦਕੋਟ, 6 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਜੀਵ ਜੋਸ਼ੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਅਗਵਾਈ ਹੇਠ 14 ਮਾਰਚ 2026 ਨੂੰ ਕੌਮੀ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਲਗਾਈ ਜਾਵੇਗੀ | ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 'ਝਗੜੇ ਮੁਕਾਓ ਅਤੇ ਪਿਆਰ ਵਧਾਓ' ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿਚ ਸ਼ਿਕਾਇਤਾਂ/ਪਟੀਸ਼ਨਾਂ, ਐਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟਰੈਫ਼ਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 14 ਮਾਰਚ 2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸੀ. ਬੀ. ਐਸ. ਈ. ਵਲੋਂ ਸੈਮੀਨਾਰ ਕਰਵਾਇਆ
Ad Position 24