25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ

Ad Position 21
No active advertisement
ਅਜੀਤ ਡੈਸਕ 24-01-2026
ਲੰਬੀ, 23 ਜਨਵਰੀ (ਮੇਵਾ ਸਿੰਘ)-'ਪੋਸ਼ਣ ਵੀ ਪੜ੍ਹਾਈ ਵੀ' ਤਹਿਤ ਰਤਨਦੀਪ ਕੌਰ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ 'ਚ ਬਲਾਕ ਲੰਬੀ ਦੀਆਂ 175 ਤੇ ਬਲਾਕ ਮਲੋਟ ਦੀਆਂ 217 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ 4 ਬੈਂਚ ਵਿਚ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਕਰਵਾਈ ਗਈ | ਰਤਨਦੀਪ ਕੌਰ ਸੰਧੂ ਨੇ ਦੱਸਿਆ ਗਿਆ ਕਿ ਟ੍ਰੇਨਿੰਗ ਦਾ ਮੁੱਖ ਉਦੇਸ਼ ਆਂਗਣਵਾੜੀ ਵਰਕਰਾਂ ਨੂੰ ਪਰਪੱਕ ਕਰਨਾ ਹੈ ਤਾਂ ਜੋ ਆਂਗਣਵਾੜੀ ਸੈਂਟਰ ਵਿਚ 0-6 ਸਾਲ ਦੇ ਬੱਚਿਆਂ ਨੂੰ ਪੋਸ਼ਣ ਦੇ ਨਾਲ ਸਿੱਖਿਆ ਦੇ ਕੇ ਸਰਬਪੱਖੀ ਵਿਕਾਸ ਨੂੰ ਪ੍ਰਾਪਤ ਕੀਤਾ ਜਾ ਸਕੇ | ਇਸ ਮੌਕੇ ਰਾਜਵੰਤ ਕੌਰ ਬਲਾਕ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਲੰਬੀ ਵਲੋਂ ਟ੍ਰੇਨਿੰਗ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਨਿਭਾਈ ਗਈ | ਇਸ ਮੌਕੇ ਕੋਆਰਡੀਨੇਟਰ ਪੋਸ਼ਣ ਸਿਮਰਨ ਸਿੰਘ, ਬਲਾਕ ਕੋਆਰਡੀਨੇਟਰ ਸਰੂ ਵਧਵਾ, ਸੁਪਰਵਾਈਜ਼ਰ ਗੁਰਮੀਤ ਕੌਰ, ਡਿੰਪਲ ਰਾਣੀ, ਕੁਲਦੀਪ ਕੌਰ, ਮਨਜੋਤ ਕੌਰ, ਅਮਨਦੀਪ ਕੌਰ, ਸੰਦੀਪ ਕੁਮਾਰ ਤੇ ਪ੍ਰਥਮ ਐਜ਼ੂਕੇਸ਼ਨ ਫਾਊਾਡੇਸ਼ਨ ਦਾ ਪੂਰੀ ਟ੍ਰੇਨਿੰਗ ਨੂੰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਹਿਯੋਗ ਰਿਹਾ |
Ad Position 22
No active advertisement
ਪਿਛਲੀ ਖ਼ਬਰ ਜੀ. ਐਨ. ਕਾਨਵੈਂਟ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦਸਮੇਸ਼ ਕਾਲਜ ਬਾਦਲ ਵਿਖੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
Ad Position 24