24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 24-01-2026
ਗਿੱਦੜਬਾਹਾ, 23 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮੂਹ ਵਿਦਿਆਰਥੀ ਤੇ ਅਧਿਆਪਕ ਪੀਲੇ ਰੰਗ ਦੇ ਵਸਤਰਾਂ ਵਿਚ ਸਜ ਕੇ ਆਏ | ਸਕੂਲ ਦੇ ਐੱਮ.ਡੀ. ਐੱਮ.ਪੀ. ਸੇਠੀ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ | ਇਸ ਉਪਰੰਤ ਗਿਆਨ ਦੀ ਦੇਵੀ ਮਾਤਾ ਸਰਸਵਤੀ ਦੀ ਵੰਦਨਾ ਕੀਤੀ ਗਈ | ਇਸ ਪੂਜਾ ਵਿਚ ਸਮੂਹ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਰਹੇ | ਉਨ੍ਹਾਂ ਵਲੋਂ ਗਿਆਨ ਦੀ ਦੇਵੀ ਤੋਂ ਚੰਗੀ ਬੁੱਧੀ ਤੇ ਗਿਆਨ ਦੀ ਪ੍ਰਾਪਤੀ ਦੀ ਕਾਮਨਾ ਕੀਤੀ ਗਈ | ਇਸ ਉਪਰੰਤ ਪਿ੍ੰਸੀਪਲ ਰਾਧਾ ਸੇਠੀ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਦਿਨ ਪੂਰੇ ਪੰਜਾਬ ਵਿਚ ਪਤੰਗ ਉਡਾਉਣ ਦਾ ਰਿਵਾਜ਼ ਹੈ, ਪ੍ਰੰਤੂ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦਾ ਇਸਤੇਮਾਲ ਕੀਤਾ ਜਾਣਾ ਸਾਡੇ ਲਈ ਘਾਤਕ ਸਿੱਧ ਹੋ ਰਿਹਾ ਹੈ | ਇਸ ਮੌਕੇ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਨਾ ਤਾਂ ਚਾਈਨਾ ਡੋਰ ਦਾ ਖ਼ੁਦ ਪ੍ਰਯੋਗ ਕਰਨਗੇ ਅਤੇ ਨਾ ਹੀ ਆਪਣੇ ਨੇੜੇ-ਤੇੜੇ ਕਿਸੇ ਹੋਰ ਨੂੰ ਵਰਤੋਂ ਕਰਨ ਦੇਣਗੇ | ਅੰਤ ਵਿਚ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਗੁਲਾਬੇਵਾਲਾ ਵਿਖੇ ਟੈ੍ਰਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ
Ad Position 24