24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-01-2026
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ | ਇਸ ਮੌਕੇ ਲੋਕਤੰਤਰ ਵਿਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਦਾ ਮੁੱਖ ਉਦੇਸ਼ ਪੁਲਿਸ ਕਰਮਚਾਰੀਆਂ ਸਮੇਤ ਸਮਾਜ ਦੇ ਹਰ ਵਰਗ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮ ਤੇ ਜ਼ਿੰਮੇਵਾਰ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ | ਸਮਾਗਮ ਦੌਰਾਨ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟਰ ਸਹੁੰ ਚੁਕਾਈ ਗਈ | ਇਸ ਰਾਹੀਂ ਉਨ੍ਹਾਂ ਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਨਿਰਭੀਕ, ਨਿਰਪੱਖ ਤੇ ਜ਼ਿੰਮੇਵਾਰ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਵੋਟ ਸਿਰਫ਼ ਇਕ ਅਧਿਕਾਰ ਨਹੀਂ, ਸਗੋਂ ਲੋਕਤੰਤਰ ਪ੍ਰਤੀ ਹਰ ਨਾਗਰਿਕ ਦੀ ਇਕ ਵੱਡੀ ਜ਼ਿੰਮੇਵਾਰੀ ਵੀ ਹੈ | ਇਸ ਦੌਰਾਨ ਪੁਲਿਸ ਫੋਰਸ ਤੇ ਦਫ਼ਤਰੀ ਸਟਾਫ਼ ਵਲੋਂ ਆਪਣੇ ਹੱਥ ਖੜੇ੍ਹ ਕਰਕੇ ਵੋਟਰ ਸਹੁੰ ਲਈ ਗਈ ਅਤੇ ਇਹ ਪ੍ਰਣ ਲਿਆ ਗਿਆ ਕਿ ਉਹ ਲੋਕਤੰਤਰਕ ਮੁੱਲਾਂ ਦੀ ਪਾਲਣਾ ਕਰਦੇ ਹੋਏ ਨਿਰਪੱਖ ਤੇ ਨਿਆਂਪੂਰਕ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਸਰਗਰਮ ਯੋਗਦਾਨ ਪਾਉਣਗੇ | ਇਸ ਮੌਕੇ ਤੇਜਿੰਦਰਪਾਲ ਸਿੰਘ ਡੀ. ਐੱਸ. ਪੀ. ਹੈੱਡ ਕੁਆਰਟਰ, ਐੱਸ. ਐੱਸ. ਪੀ. ਦਫ਼ਤਰ ਦੀ ਰੀਡਰ ਰਮਨਦੀਪ ਕੌਰ ਸੰਧੂ, ਹੈੱਡ ਕਲਰਕ ਸੰਜੀਵ ਕੁਮਾਰ, ਓ. ਐੱਸ. ਆਈ. ਲਵਪ੍ਰੀਤ ਸਿੰਘ ਅਤੇ ਹੋਰ ਦਫ਼ਤਰੀ ਸਟਾਫ ਹਾਜ਼ਰ ਸੀ | ਸਟੇਜ ਡਿਊਟੀ ਏ. ਐੱਸ. ਆਈ. ਗੁਰਦੇਵ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਪੁਲਿਸ ਵਲੋਂ ਅਪੀਲ ਕੀਤੀ ਗਈ ਕਿ ਹਰ ਯੋਗ ਨਾਗਰਿਕ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ | ਚੋਣਾਂ 'ਚ ਵੱਧ ਤੋਂ ਵੱਧ ਭਾਗੀਦਾਰੀ ਨਾਲ ਹੀ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਇਕ ਜਵਾਬਦੇਹ, ਸੁਚੇਤ ਤੇ ਮਜ਼ਬੂਤ ਸਮਾਜ ਦੀ ਸਥਾਪਨਾ ਸੰਭਵ ਹੁੰਦੀ ਹੈ | ਅੰਤ 'ਚ ਇਹ ਵੀ ਦੁਹਰਾਇਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਲੋਕਤੰਤਰ ਮੁੱਲਾਂ ਦੀ ਰੱਖਿਆ ਅਤੇ ਲੋਕਾਂ ਵਿਚ ਕਾਨੂੰਨੀ 'ਤੇ ਨਾਗਰਿਕ ਜਾਗਰੂਕਤਾ ਫ਼ੈਲਾਉਣ ਲਈ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਸਮਾਗਮ ਨਿਰੰਤਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਜਗਮੀਤ ਬਰਾੜ, ਗੋਰਾ ਪਠੇਲਾ, ਹੋਰ ਆਗੂਆਂ ਵਲੋਂ ਪ੍ਰਕਾਸ਼ ਦੇਵੀ ਕਮਰਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
Ad Position 24