05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪ੍ਰਧਾਨ ਮੰਤਰੀ ਖੁੱਲ੍ਹੇ ਦਿਲ ਨਾਲ ਪੰਜਾਬ ਪ੍ਰਤੀ ਸੁਹਿਰਦ-ਜਗਮੀਤ ਸਿੰਘ ਬਰਾੜ

Ad Position 21
No active advertisement
ਅਜੀਤ ਡੈਸਕ 25-01-2026
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਤੇ ਉਘੇ ਰਾਜਨੀਤਿਕ ਆਗੂ ਜਗਮੀਤ ਸਿੰਘ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁੱਲ੍ਹੇ ਦਿਲ ਨਾਲ ਪੰਜਾਬ ਪ੍ਰਤੀ ਸੁਹਿਰਦਤਾ ਰੱਖਦੇ ਹਨ | ਉਨ੍ਹਾਂ ਕਿਹਾ ਕਿ 70 ਸਾਲਾਂ ਦੀ ਅਰਦਾਸ ਮਗਰੋਂ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਪ੍ਰਧਾਨ ਮੰਤਰੀ ਵਲੋਂ ਕਰਤਾਰਪੁਰ ਦਾ ਲਾਂਘਾ ਖੋਲ੍ਹ ਕੇ ਵੱਡਾ ਕਦਮ ਚੁੱਕਿਆ ਗਿਆ | ਉਨ੍ਹਾਂ ਕਿਹਾ ਕਿ ਅੱਜ ਉਹ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਤੇ 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਦਾਸ ਤੇ ਕਾਮਨਾ ਕਰਨ ਆਏ ਹਨ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਬਿਹਤਰੀ ਲਈ ਕੁਝ ਕਰ ਸਕੀਏ | ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਆਰਥਿਕ ਦਿਸ਼ਾ ਬਹੁਤ ਵਿਗੜੀ ਹੋਈ ਹੈ, ਜਿਸ ਲਈ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਅਮਨ ਤੇ ਭਾਈਚਾਰਕ ਸਾਂਝ ਸਭ ਤੋਂ ਵੱਡਾ ਮੁੱਦਾ ਹੈ | ਪੰਜਾਬ ਦੇ ਵੱਖ-ਵੱਖ ਮੁੱਦਿਆਂ ਤੇ ਮਸਲਿਆਂ ਪ੍ਰਤੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੀ ਤਰ੍ਹਾਂ ਸੁਹਿਰਦ ਹਨ | ਅਸੀਂ ਮਿਲ ਕੇ ਵੱਖ-ਵੱਖ ਮੁੱਦਿਆਂ ਤੇ ਮਸਲਿਆਂ ਦੇ ਹੱਲ ਲਈ ਯਤਨ ਕਰਾਂਗੇ | ਬਰਾੜ ਨੇ ਕਿਹਾ ਕਿ ਅਗਲੇ ਮਹੀਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆ ਰਹੇ ਹਨ | ਉਨ੍ਹਾਂ ਦਾ ਇਹ ਦੌਰਾ ਪੰਜਾਬ ਲਈ ਬਹੁਤ ਅਹਿਮ ਹੈ | ਇਸ ਮੌਕੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਰਵਿੰਦਰ ਕਟਾਰੀਆ, ਪੁਸ਼ਪਿੰਦਰ ਸਿੰਘ ਭੰਡਾਰੀ, ਅਖਿਲ ਭਾਰਤੀ, ਅਰਮਾਨਜੋਤ ਸਿੰਘ ਬਰਾੜ, ਨਵੀਨ ਮੋਰਵਾਲ ਅਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈ.ਜੀ ਫ਼ਰੀਦਕੋਟ ਰੇਂਜ ਨੇ ਗਣਤੰਤਰ ਦਿਵਸ ਸੰਬੰਧੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਲੱਗੀ ਅੱਗ
Ad Position 24
No active advertisement