05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿਵਲ ਸਰਜਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 25-01-2026
ਮਲੋਟ, 24 ਜਨਵਰੀ (ਪਾਟਿਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਸਿਵਲ ਸਰਜਨ ਡਾ. ਸੁਨੀਲ ਬਾਂਸਲ ਵਲੋਂ ਸਿਵਲ ਹਸਪਤਾਲ ਮਲੋਟ ਵਿਖੇ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਸ ਸਮੇਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਕੁਮਾਰ ਸਿਵਲ ਹਸਪਤਾਲ ਮਲੋਟ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਕ ਉਪਰਾਲਾ ਹੈ, ਜਿਸ ਨਾਲ ਹਰੇਕ ਪਰਿਵਾਰ ਨੂੰ ਸਿਹਤ ਪੱਖੋਂ ਬਿਨਾਂ ਕਿਸੇ ਸ਼ਰਤ ਇਲਾਜ ਮਿਲੇਗਾ | ਜੇਕਰ ਕਿਸੇ ਨੂੰ ਸਿਹਤ ਪੱਖੋਂ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਹ ਯੋਜਨਾ ਉਸ ਦੇ ਲਈ ਲਾਹੇਵੰਦ ਸਾਬਿਤ ਹੋਵੇਗੀ | ਮਰੀਜ਼ਾਂ ਨੂੰ ਆਰਥਿਕ ਤੌਰ 'ਤੇ ਮੁਸ਼ਕਿਲ ਨਹੀਂ ਆਵੇਗੀ ਅਤੇ 10 ਲੱਖ ਦਾ ਕੈਸ਼ਲੈਸ ਇਲਾਜ ਮਿਲੇਗਾ | ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ ਅਤੇ ਰਾਜ ਦੇ ਸਮੂਹ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਕੀਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਕੋਈ ਖ਼ੱਜਲ-ਖ਼ੁਆਰੀ ਨਾ ਝੱਲਣੀ ਪਵੇ | ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਕਾਰਡ ਸਿਵਲ ਹਸਪਤਾਲ ਮਲੋਟ ਅਤੇ ਵੱਖ-ਵੱਖ ਥਾਂ 'ਤੇ ਬਣੇ ਕਾਮਨ ਸਰਵਿਸ ਸੈਂਟਰਾਂ ਵਿਚ ਬਿਲਕੁਲ ਮੁਫ਼ਤ ਬਣਵਾ ਸਕਦੇ ਹਾਂ, ਤਾਂ ਜੋ ਕੋਈ ਵੀ ਇਸ ਯੋਜਨਾ ਤਹਿਤ ਕਾਰਡ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ | ਇਸ ਮੌਕੇ ਡਾ. ਰਾਹੁਲ ਜਿੰਦਰ, ਡਾ. ਕੁਸ਼ਲਦੀਪ ਸਿੰਘ, ਡਾ. ਏਕਤਾ ਸਿਆਲ, ਡਾ. ਮੰਜੋਤ ਭੌਰਾ, ਦਵਿੰਦਰ ਕੌਰ ਨਰਸਿੰਗ ਸਿਸਟਰ, ਸੁਖਨਪਾਲ ਸਿੰਘ, ਅਮਨਦੀਪ ਸਿੰਘ, ਨਰਿੰਦਰ ਕੁਮਾਰ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਸੰਤ ਪੰਚਮੀ 'ਤੇ 'ਸੁਰੱਖਿਅਤ ਜਸ਼ਨ ਅਤੇ ਰਚਨਾਤਮਕ' ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਲਹਿਰਾਉਣਗੇ ਤਿਰੰਗਾ ਝੰਡਾ
Ad Position 24
No active advertisement