ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਇੱਥੋਂ ਨੇੜਲੇ ਪਿੰਡ ਸੁੱਖਣ ਵਾਲਾ ਵਿਖੇ ਖੇਤੀਬਾੜੀ ਮਹਿਕਮੇ ਦੇ ਉੱਚ ਅਧਿਕਾਰੀਆਂ ਅਤੇ ਆਰ. ਜੀ. ਆਰ. ਸੈੱਲ (ਰੀਵਾਇਵਿੰਗ ਗਰੀਨ ਰਵੈਲੂਏਸ਼ਨ ਸੈਲ) ਵਲੋਂ ਸਾਂਝੇ ਤੌਰ 'ਤੇ ਖੇਤੀਬਾੜੀ ਨਾਲ ਸੰਬੰਧਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ 'ਚ ਕਣਕ ਅਤੇ ਸਰੋਂ੍ਹ ਦੀ ਫ਼ਸਲ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮੁੱਖ ਖੇਤੀਬਾੜੀ ਅਧਿਕਾਰੀ ਯਾਦਵਿੰਦਰ ਸਿੰਘ ਨੇ ਕਣਕ ਅਤੇ ਸਰ੍ਹੋਂ ਦੀ ਫ਼ਸਲ 'ਚ ਆਉਣ ਵਾਲੇ ਤੱਤਾਂ ਦੀ ਘਾਟ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ | ਫ਼ਤਹਿਜੀਤ ਸਿੰਘ ਕਿਸਾਨ ਸਲਾਹਕਾਰ ਨੇ ਕਣਕ ਦੀ ਫ਼ਸਲ 'ਚ ਨਦੀਨਾਂ ਬਾਰੇ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਦੱਸਿਆ | ਆਰ. ਜੀ. ਆਰ. ਸੈੱਲ ਦੇ ਫ਼ੀਲਡ ਅਫ਼ਸਰ ਮਨਿੰਦਰ ਦੀਪ ਸ਼ਰਮਾ ਨੇ ਮਿੱਟੀ ਪਾਣੀ ਅਤੇ ਹਵਾ ਦੀ ਸਾਂਭ ਸੰਭਾਲ ਬਾਰੇ ਭਰਪੂਰ ਜਾਣਕਾਰੀ ਦਿੱਤੀ | ਸਟੇਜ ਦੀ ਭੂਮਿਕਾ ਖੇਤੀਬਾੜੀ ਅਧਿਕਾਰੀ ਸ਼ਮਿੰਦਰ ਸਿੰਘ ਨੇ ਨਿਭਾਈ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ | ਆਰ. ਜੀ. ਆਰ. ਸੈੱਲ ਦੇ ਸੀਨੀਅਰ ਏਰੀਆ ਮੈਨੇਜਰ ਹਰਮਦੀਪ ਸਿੰਘ ਸਰਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਆਰ ਜੀ ਆਰ ਦੇ ਅਧਿਕਾਰੀ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਘੱਟ ਲਾਗਤ ਵਾਲੀ ਸਿੱਦੀ ਬਿਜਾਈ ਬਾਰੇ ਪ੍ਰੇਰਿਤ ਕਰ ਰਹੇ ਹਨ | ਇਸ ਮੌਕੇ ਆਰ ਜੀ ਆਰ ਦੇ ਅਧਿਕਾਰੀ ਕੁਲਦੀਪ ਸਿੰਘ, ਪਰਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |