05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇਲਾਕੇ ਭਰ ਵਿਚ ਬਸੰਤ ਪੰਚਮੀ ਦਾ ਤਿਉਹਾਰ ਅੱਜ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਹ ਤਿਉਹਾਰ ਬਸੰਤ ਰੁੱਤ ਦੀ ਆਮਦ ਦਾ ਪ੍ਰਤੀਕ ਮੰਨਿਆ ਜਾਂਦਾ ਹੈ | ਬਸੰਤ ਪੰਚਮੀ ਦੇ ਮੌਕੇ 'ਤੇ ਸਿੱਖਿਆ ਸੰਸਥਾਵਾਂ, ਮੰਦਰਾਂ ਅਤੇ ਘਰਾਂ ਵਿਚ ਵਿਸ਼ੇਸ਼ ਪੂਜਾ-ਅਰਚਨਾ ਕੀਤੀ ਗਈ | ਸਵੇਰੇ ਤੋਂ ਹੀ ਲੋਕ ਪੀਲੇ ਕੱਪੜੇ ਪਹਿਨ ਕੇ ਮਾਂ ਸਰਸਵਤੀ ਦੀ ਪੂਜਾ ਵਿਚ ਲੀਨ ਨਜ਼ਰ ਆਏ | ਵਿਦਿਆਰਥੀਆਂ ਵਲੋਂ ਮਾਂ ਸਰਸਵਤੀ ਕੋਲ ਵਿੱਦਿਆ, ਬੁੱਧੀ ਅਤੇ ਸਫ਼ਲਤਾ ਦੀ ਕਾਮਨਾ ਕੀਤੀ ਗਈ | ਸਕੂਲਾਂ ਤੇ ਕਾਲਜਾਂ ਵਿਚ ਸਰਸਵਤੀ ਪੂਜਾ ਸਮਾਗਮ ਕਰਵਾਏ ਗਏ | ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਵੀ ਕੀਤੀ ਗਈ | ਆਕਾਸ਼ ਵਿਚ ਰੰਗ-ਬਿਰੰਗੀਆਂ ਪਤੰਗਾਂ ਨੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾ ਦਿੱਤਾ | ਖ਼ਾਸ ਕਰਕੇ ਨੌਜਵਾਨਾਂ ਤੇ ਬੱਚਿਆਂ ਵਿਚ ਇਸ ਤਿਉਹਾਰ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਹਾਲਾਂਕਿ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਮਨਾਹੀਸ਼ੁਦਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ | ਬਸੰਤ ਪੰਚਮੀ ਨੂੰ ਕਿਸਾਨਾਂ ਲਈ ਵੀ ਖ਼ਾਸ ਮਹੱਤਤਾ ਹਾਸਿਲ ਹੈ | ਇਸ ਦਿਨ ਨੂੰ ਖੇਤੀਬਾੜੀ ਦੇ ਨਵੇਂ ਮੌਸਮ ਦੀ ਸ਼ੁਰੂਆਤ ਮੰਨਿਆ ਜਾਂਦਾ ਹੈ | ਕਿਸਾਨਾਂ ਵਿਚ ਵੀ ਇਸ ਤਿਉਹਾਰ ਨੂੰ ਲੈ ਕੇ ਖ਼ੁਸ਼ੀ ਦਾ ਮਾਹੌਲ ਬਣਿਆ ਰਹਿੰਦਾ ਹੈ, ਕਿਉਂਕਿ ਇਸ ਸਮੇਂ ਫ਼ਸਲਾਂ 'ਚ ਹਰਿਆਵਲੀ ਆਉਣ ਲਗਦੀ ਹੈ | ਮੰਦਰਾਂ 'ਚ ਮਾਂ ਸਰਸਵਤੀ ਦੀਆਂ ਮੂਰਤੀਆਂ ਨੂੰ ਪੀਲੇ ਫ਼ੁੱਲਾਂ ਨਾਲ ਸਜਾਇਆ ਗਿਆ ਅਤੇ ਪ੍ਰਸ਼ਾਦ ਵਜੋਂ ਖੀਰ, ਮਿੱਠੇ ਚੌਲ ਤੇ ਹੋਰ ਪਕਵਾਨ ਵੰਡੇ ਗਏ | ਕਈ ਥਾਵਾਂ 'ਤੇ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਲੰਗਰ ਅਤੇ ਭੰਡਾਰੇ ਵੀ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਵਲੋਂ ਅੰਤਿਮ ਯਾਤਰਾ ਵੈਨ ਸੇਵਾ ਦੀ ਸ਼ੁਰੂਆਤ
Ad Position 24
No active advertisement