ਦੋਦਾ, 24 ਜਨਵਰੀ (ਰਵੀਪਾਲ)-ਡੀ.ਆਰ.ਐੱਸ. ਕਾਨਵੈਂਟ ਸਕੂਲ ਕਾਉਣੀ ਵਿਖੇ ਹੋਏ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਸਕਿੱਟਾਂ, ਗੀਤ, ਸੰਗੀਤ, ਬੇਟੀ ਬਚਾਓ ਬੇਟੀ ਪੜ੍ਹਾਓ, ਹਰਿਆਣਵੀ ਡਾਂਸ, ਕੋਰੀਓਗ੍ਰਾਫ਼ੀ, ਬਰਾਤ, ਗਿੱਧੇ, ਭੰਗੜੇ ਤੋਂ ਇਲਾਵਾ ਵੱਖ-ਵੱਖ ਗੀਤਾਂ ਅਤੇ ਨੌਜਵਾਨਾਂ ਨੂੰ ਨਸ਼ੇ ਤੇ ਸਮਾਜਿਕ ਬੁਰਾਈਆਂ ਛੱਡਣ ਲਈ ਪ੍ਰੇਰਿਤ ਕੀਤਾ ਗਿਆ | ਪਿ੍ੰਸੀਪਲ ਨਵੀਨ ਕੁਮਾਰ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਤਰੱਕੀ ਲਈ ਅਨੇਕਾਂ ਸੁਝਾਅ ਦਿੰਦਿਆਂ ਬੱਚਿਆਂ ਦਾ ਭਵਿੱਖ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ ਗਈ | ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਤੇ ਅਕਾਦਮਿਕ ਖੇਤਰ 'ਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਨਿਹਾਲ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ 'ਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ, ਜਿਸ ਨਾਲ ਜ਼ਿੰਦਗੀ ਵਿਚ ਸਫ਼ਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ | ਅੰਤ ਵਿਚ ਸਕੂਲ ਦੇ ਵਾਈਸ ਪਿ੍ੰਸੀਪਲ ਤੇਜਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਧੰਨਵਾਦ ਕੀਤਾ | ਇਸ ਮੌਕੇ ਡਿਪਟੀ ਡੀ.ਈ.ਓ. ਰਜਿੰਦਰ ਸੋਨੀ, ਨਰਿੰਦਰ ਸਿੰਘ ਈ.ਪੀ.ਐੱਫ਼. ਕਮਿਸ਼ਨਰ ਬਠਿੰਡਾ, ਸਾਬਕਾ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਜੋਗਿੰਦਰ ਸਿੰਘ ਰਿਟਾ. ਲੈਕਚਰਾਰ ਸਟੇਟ ਐਵਾਰਡ, ਬਲਵੰਤ ਸਿੰਘ ਰਿਟਾ. ਮੁੱਖ ਅਧਿਆਪਕ, ਮਾ. ਗੁਰਦੇਵ ਸਿੰਘ ਕਾਉਣੀ ਤੋਂ ਇਲਾਵਾ ਪਤਵੰਤੇ ਸੱਜਣ, ਵਿਦਿਆਰਥੀ, ਮਾਪੇ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |