05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਧੂੜਕੋਟ ਕਲਾਂ 'ਚ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਬਸੰਤ ਪੰਚਮੀ ਤੇ ਗਣਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬਸੰਤ ਪੰਚਮੀ ਅਤੇ ਗਣਤੰਤਰਤਾ ਦਿਵਸ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਤਰ੍ਹਾਂ ਦੇ ਗੀਤ, ਕਵਿਤਾਵਾਂ, ਭਾਸ਼ਣ ਤੇ ਡਾਂਸ ਨੇ ਸਭ ਦਾ ਮਨ ਮੋਹ ਲਿਆ | ਇਸ ਸਮੇਂ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਬੱਚਿਆਂ ਦੀ ਖ਼ੁਸ਼ੀ ਵਿਚ ਸ਼ਾਮਿਲ ਹੋ ਕੇ ਇਸ ਦਿਨ ਨੂੰ ਹੋਰ ਵੀ ਸੋਹਣਾ ਬਣਾ ਦਿੱਤਾ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਸ਼ਬਦ ਨਾਲ ਕੀਤੀ ਗਈ | ਇਸ ਦੇ ਬਾਅਦ 26 ਜਨਵਰੀ ਨੂੰ ਮੁੱਖ ਰੱਖਦਿਆਂ ਮਨਪ੍ਰੀਤ ਕੌਰ ਵਲੋਂ ਬੱਚਿਆਂ ਨਾਲ ਗਣਤੰਤਰ ਦਿਵਸ ਦਾ ਇਤਿਹਾਸ ਸਾਂਝਾ ਕੀਤਾ | ਇਸ ਦਿਨ ਬੱਚਿਆਂ ਵਿਚ ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਮੈਡਮ ਮਨੀਸ਼ਾ ਗੋਇਲ ਨੇ ਬੱਚਿਆਂ ਨੂੰ ਚਾਈਨਾ ਡੋਰ ਦੇ ਨੁਕਸਾਨ ਦੱਸੇ |

Ad Position 22
No active advertisement
ਪਿਛਲੀ ਖ਼ਬਰ ਦਰਜਾ-ਚਾਰ ਕਰਮਚਾਰੀਆਂ ਦਾ ਵਫਦ ਡੀ.ਪੀ.ਆਈ. ਸੈਕੰਡਰੀ ਨੂੰ ਮਿਲਿਆ ਅਗਲੀ ਖ਼ਬਰ ਸਿਹਤ ਬੀਮਾ ਯੋਜਨਾ ਦੇਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ- ਕੁਲਵੰਤ ਪੱਤੋ, ਬੱਬੂ ਮਾਛੀਕੇ
Ad Position 24
No active advertisement