ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਅਧਿਆਪਕ ਪਰਮਿੰਦਰ ਸਿੰਘ ਨੇ ਸਵੇਰ ਦੀ ਸਭਾ ਵਿਚ ਸੜਕ ਨਿਸ਼ਾਨੀਆਂ ਦੇ ਅਰਥ ਸੌਖੀ ਭਾਸ਼ਾ ਵਿਚ ਸਮਝਾਏ | ਇਸ ਮੌਕੇ ਪੂਨਮ ਗਰੋਵਰ ਵਲੋਂ ਵਿਦਿਆਰਥੀਆਂ ਦੇ ਸੜਕ ਸੁਰੱਖਿਆ ਸੰਬੰਧੀ ਪੋਸਟਰ ਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ | ਪਿ੍ੰਸੀਪਲ ਰਾਜੀਵ ਛਾਬੜਾ ਨੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ | ਵਿਦਿਆਰਥੀਆਂ ਨੇ ਇਸ ਜਾਗਰੂਕਤਾ ਸਮਾਗਮ ਵਿਚ ਰੁਚੀ ਦਿਖਾਈ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਵਚਨ ਲਿਆ | ਇਸ ਮੌਕੇ ਮੈਡਮ ਸ਼ਾਲੂ, ਰਣਜੀਤ ਕੌਰ, ਪ੍ਰੀਤ ਕਮਲ, ਪਰਮਿੰਦਰ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |