02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਕੱਢਿਆ ਫ਼ਲੈਗ ਮਾਰਚ

Ad Position 21
No active advertisement
ਅਜੀਤ ਡੈਸਕ 26-01-2026
ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਗਣਤੰਤਰ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਅੱਜ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵਲੋਂ ਸੁਰੱਖਿਆ ਬਲਾਂ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅੰਦਰ ਫ਼ਲੈਗ ਮਾਰਚ ਕੀਤਾ ਗਿਆ | ਇਸ ਫ਼ਲੈਗ ਮਾਰਚ ਵਿਚ ਉਨ੍ਹਾਂ ਨਾਲ ਗਜਟਿਡ ਪੁਲਿਸ ਅਧਿਕਾਰੀਆਂ ਸਮੇਤ ਏ.ਆਰ.ਪੀ ਟੀਮਾਂ, ਟਰੈਫਿਕ ਕਰਮਚਾਰੀਆਂ, ਪੀ.ਸੀ.ਆਰ ਟੀਮਾਂ ਅਤੇ 250 ਦੇ ਕਰੀਬ ਪੁਲਿਸ ਕਰਮਚਾਰੀਆਂ ਵੀ ਸ਼ਾਮਿਲ ਸਨ | ਇਸ ਫਲੈਗ ਮਾਰਚ ਦੀ ਸ਼ੁਰੂਆਤ ਕਿਲ੍ਹਾ ਮੁਬਾਰਕ ਚੌਕ ਵਿਚੋਂ ਹੋਈ ਅਤੇ ਇਹ ਫ਼ਲੈਗ ਮਾਰਚ ਹੁੱਕੀ ਚੌਕ, ਜੁਬਲੀ ਚੌਕ ਅਤੇ ਭਾਈ ਘਨੱ੍ਹਈਆ ਚੌਕ ਤੋਂ ਹੁੰਦਾ ਹੋਇਆ ਸ਼ਹਿਰ ਦੇ ਹੋਰ ਇਲਾਕਿਆਂ ਵਿਚੋਂ ਲੰਘਿਆ | ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਸ ਗਣਤੰਤਰ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ 500 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਫ਼ਰੀਦਕੋਟ ਪੁਲਿਸ ਵਲੋਂ ਸਖਤ ਨਾਕਾਬੰਦੀਆਂ, ਗਸ਼ਤਾਂ ਅਤੇ ਸੀ.ਸੀ.ਟੀ.ਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਗਤੀਵਿਧੀਆਂ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇੱਥੇ ਆਉਣ ਵਾਲੀ ਪਬਲਿਕ ਨੂੰ ਟਰੈਫਿਕ ਸਬੰਧੀ ਕੋਈ ਸਮੱਸਿਆ ਨਾ ਆਉਣ ਸਬੰਧੀ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪਬਲਿਕ ਨੂੰ ਟਰੈਫਿਕ ਸਬੰਧੀ ਕੋਈ ਵੀ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਹ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਇਸ ਮੌਕੇ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ), ਰਮਨਦੀਪ ਸਿੰਘ ਐਸ.ਪੀ (ਐਨ.ਡੀ.ਪੀ.ਐਸ), ਸਮੇਤ ਜ਼ਿਲ੍ਹਾ ਦੇ ਗਜਟਿਡ ਰੈਂਕ ਦੇ ਪੁਲਿਸ ਅਧਿਕਾਰੀ ਅਤੇ ਥਾਣਿਆ ਦੇ ਮੁੱਖ ਅਫ਼ਸਰ ਥਾਣਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਗਿ੍ਫ਼ਤਾਰ ਅਗਲੀ ਖ਼ਬਰ ਗਣਤੰਤਰ ਦਿਹਾੜੇ ਮੌਕੇ ਜੈਤੋ ਪ੍ਰਸ਼ਾਸਨ ਦੀ ਬੇਧਿਆਨੀ * ਖੇਡ ਸਟੇਡੀਅਮ ਦੇ ਆਲੇ ਦੁਆਲੇ ਨਹੀਂ ਕੀਤੀ ਗਈ ਸਫ਼ਾਈ
Ad Position 24
No active advertisement