02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਯੂਥ ਕਾਂਗਰਸ ਦੀਆਂ ਚੋਣਾਂ ਲਈ 27 ਤੱਕ ਵਾਧਾ- ਆਜ਼ਾਦ ਬਹਾਦਰ ਸਿੰਘ

Ad Position 21
No active advertisement
ਅਜੀਤ ਡੈਸਕ 26-01-2026
ਨੌਜਵਾਨ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਲਈ ਕਰ ਸਕਦੇ ਹਨ ਅਪਲਾਈ
ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਕਾਂਗਰਸ ਪਾਰਟੀ ਵਲੋਂ ਨੌਜਵਾਨਾਂ ਨੂੰ 2027 ਦੀਆਂ ਚੋਣਾਂ ਲਈ ਤਿਆਰ ਕਰਨ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਧਾਉਣ ਲਈ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਪ੍ਰਧਾਨ, ਹਲਕਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਦੇ ਨਾਲ ਨਾਲ ਪੰਜਾਬ ਜਨਰਲ ਸਕੱਤਰ, ਜ਼ਿਲ੍ਹਾ ਜਨਰਲ ਸਕੱਤਰ, ਹਲਕਾ ਜਨਰਲ ਸਕੱਤਰ ਅਤੇ ਬਲਾਕ ਜਨਰਲ ਸਕੱਤਰ ਦੇ ਅਹੁਦੇਦਾਰਾਂ ਲਈ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਜਿਸ ਲਈ ਨੌਜਵਾਨਾਂ ਨੂੰ ਇਨ੍ਹਾਂ ਚੋਣਾਂ ਸਬੰਧੀ ਜਾਣਕਾਰੀ ਦੇਣ ਅਤੇ ਪੂਰੀ ਚੋਣ ਪ੍ਰਕਿਰਿਆ ਦੀ ਮੋਨੀਟਰਿੰਗ ਲਈ ਫ਼ਰੀਦਕੋਟ, ਬਠਿੰਡਾ, ਮੁਕਤਸਰ ਅਤੇ ਫ਼ਾਜ਼ਿਲਕਾ ਆਦਿ ਜ਼ਿਲਿ੍ਹਆਂ ਦੇ ਅਬਜ਼ਰਵਰ ਲਗਾਏ ਗਏ ਆਜ਼ਾਦ ਬਹਾਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੇ ਸਮੇਂ 'ਚ 27 ਜਨਵਰੀ 2026 ਸ਼ਾਮ 5 ਵਜੇ ਤੱਕ ਵਾਧਾ ਕੀਤਾ ਗਿਆ | ਅਬਜ਼ਰਵਰ ਆਜ਼ਾਦ ਬਹਾਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਯੂਥ ਕਾਂਗਰਸ ਦੇ ਵੱਖ ਵੱਖ ਅਹੁਦਿਆਂ ਲਈ ਚੋਣ ਪ੍ਰਕਿਰਿਆ ਆਨ ਲਾਈਨ ਸ਼ੁਰੂ ਕੀਤੀ ਗਈ ਹੈ ਜਿਸ ਵਿਚ 18 ਤੋਂ 35 ਸਾਲ ਤੱਕ ਦੇ ਨੌਜਵਾਨ ਭਾਗ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਨੌਮੀਨੇਸ਼ਨ ਤੋਂ ਲੈ ਕੇ ਚੋਣ ਹੋਣ ਤੱਕ ਸਾਰੀ ਵੋਟਿੰਗ ਪ੍ਰਕਿਰਿਆ ਆਨਲਾਈਨ ਰਹੇਗੀ, ਚਾਹਵਾਨ ਨੌਜਵਾਨ ਪਲੇਅ ਸਟੋਰ ਤੋਂ ਐਪ ਡਾਊਨਲੋਡ ਕਰ ਸਕਦੇ ਹਨ ਅਤੇ ਉਥੇ ਹੀ ਆਪਣੇ ਵੋਟਰ ਕਾਰਡ ਦੀ ਜਾਣਕਾਰੀ ਸਾਂਝੀ ਕਰਕੇ ਅਪਲਾਈ ਕਰ ਸਕਦੇ ਹਨ |


Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ 'ਤੇ ਹਮਲਾ ਨਿੰਦਨਯੋਗ ਕਦਮ- ਸਹੋਤਾ ਅਗਲੀ ਖ਼ਬਰ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਲਮਕਿਆ
Ad Position 24
No active advertisement