03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅਮਰਜੀਤ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

Ad Position 21
No active advertisement
ਅਜੀਤ ਡੈਸਕ 26-01-2026
ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਪਿੰਡ ਢਿਲਵਾਂ ਕਲਾਂ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਸ: ਅਮਰਜੀਤ ਸਿੰਘ ਬਰਾੜ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ | ਇਸ ਸਮੇਂ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਤੋਂ ਇਲਾਵਾ ਇਲਾਕਾ ਵਾਸੀ, ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਆਦਿ ਹੋਰਨਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅਮਰਜੀਤ ਸਿੰਘ ਬਰਾੜ ਇਮਾਨਦਾਰੀ ਨਾਲ ਆਪਣੇ ਕਾਰਜ ਨੂੰ ਪੂਰਾ ਕਰਨ ਵਾਲੇ, ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਵਾਲੀ ਸ਼ਖ਼ਸੀਅਤ ਸਨ | ਉਨ੍ਹਾਂ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਕਰਨਾ, ਆਪਣੇ ਕਿੱਤੇ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਕਰਮਚਾਰੀ ਵਜੋਂ ਜਾਣੇ ਜਾਂਦੇ ਸੀ | ਅੱਜ ਪਰਿਵਾਰਕ ਮੈਂਬਰਾਂ ਪ੍ਰਦੀਪ ਸਿੰਘ ਬਰਾੜ, ਜਸਦੀਪ ਸਿੰਘ ਜੀਪੀ ਬਰਾੜ, ਮਨਦੀਪ ਕੌਰ, ਰਮਨਦੀਪ ਕੌਰ, ਹਰਪ੍ਰੀਤ ਸਿੰਘ ਮਾਨ, ਬਲਜੀਤ ਸਿੰਘ ਗਿੱਲ, ਜਗਜੀਤ ਕੌਰ ਹੋਰਾਂ ਨਾਲ ਆਈਆਂ ਸ਼ਖ਼ਸੀਅਤਾਂ ਅਜੈਪਾਲ ਸਿੰਘ ਸੰਧੂ, ਸੁੱਖ ਸੰਧੂ, ਹੈਪੀ ਬਰਾੜ ਚੱਕ ਕਲਿਆਣ, ਦਰਸ਼ਨ ਪਾਲ ਸ਼ਰਮਾ ਚੇਅਰਮੈਨ, ਸਰਵਣ ਸਿੰਘ ਮਾਰਕੀਟ ਕਮੇਟੀ ਅਧਿਕਾਰੀ, ਅਮੀਤੋਜ ਸ਼ਰਮਾ ਇੰਸਪੈਕਟਰ, ਲਵਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਵਿੱਕੀ ਬਰਾੜ, ਅਮਰਿੰਦਰ ਸਿੰਘ ਬੰਨੀ ਬਰਾੜ, ਸੁਮੀਤ ਬਰਾੜ, ਜਗਸੀਰ ਸਿੰਘ ਸੀਰਾ, ਹੈਪੀ ਬਰਾੜ ਖਾਰਾ, ਦਿੱਪੀ ਜੋਸ਼ੀ, ਸਵਤੰਤਰ ਜੋਸ਼ੀ, ਜਸਵੀਰ ਸਿੰਘ ਢਿੱਲੋਂ ਸ਼ਹਿਰੀ ਪ੍ਰਧਾਨ, ਮੋਹਿਤ ਸ਼ੇਖਰ ਸਮੇਤ ਹੋਰ ਵੀ ਇਲਾਕਾ ਵਾਸੀਆਂ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਅਮਰਜੀਤ ਸਿੰਘ ਬਰਾੜ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਆਯੁਰਵੈਦਿਕ ਅਤੇ ਹੋਮੀਓਪੈਥਿਕ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਖੂਨੀ ਡੋਰ ਦੀ ਵਿਕਰੀ ਤੇ ਸਪਲਾਈ ਨੂੰ ਨਾ ਰੋਕ ਪਾਉਣਾ ਸਰਕਾਰ ਦੀ ਨਕਾਮੀ : ਡੱਲੇਵਾਲ
Ad Position 24
No active advertisement