22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੁਫ਼ਤ ਆਯੁਰਵੈਦਿਕ ਅਤੇ ਹੋਮੀਓਪੈਥਿਕ ਮੈਡੀਕਲ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-01-2026
ਸਾਦਿਕ, 25 ਜਨਵਰੀ (ਆਰ.ਐਸ.ਧੁੰਨਾ)-ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਵਪ੍ਰੀਤ ਕੌਰ ਦੀ ਅਗਵਾਈ ਵਿਚ ਪਿੰਡ ਪੱਖੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਆਯੂਰਵੈਦਿਕ ਅਤੇ ਹੋਮੀਉਪੈਥਿਕ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾ. ਅਮਰਪਾਲ ਸਿੰਘ ਆਯੂਰਵੈਦਿਕ ਮੈਡੀਕਲ ਅਫ਼ਸਰ (ਨੋਡਲ ਅਫ਼ਸਰ) ਨੇ 426 ਮਰੀਜ਼ਾਂ ਦੀ ਜਾਂਚ ਕੀਤੀ | ਹੋਮਿਉਪੈਥਿਕ ਡਾ. ਭਗਵੰਤ ਕੌਰ ਅਤੇ ਡਾ. ਬਲਵਿੰਦਰ ਸਿੰਘ ਨੇ 351 ਮਰੀਜ਼ਾਂ ਦੀ ਜਾਂਚ ਕੀਤੀ | ਕੈਂਪ ਦੌਰਾਨ ਸੁਖਜਿੰਦਰ ਸਿੰਘ ਓਪਵੈਦ ਅਤੇ ਇੰਦਰਪਾਲ ਕੌਰ ਦੀ ਟੀਮ ਵਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਵਿਧਾਇਕ ਫ਼ਰੀਦਕੋਟ ਦੇ ਪੀ.ਏ ਜਗਮੀਤ ਸਿੰਘ ਜੱਸੀ ਨੇ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਕੀਤਾ | ਇਸ ਮੌਕੇ ਲਖਵਿੰਦਰ ਸਿੰਘ, ਗਗਨਦੀਪ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ ਮੈਂਬਰ, ਬਸੰਤ ਕੁਮਾਰ ਸ਼ਰਮਾ, ਮਹਿੰਦਰ ਸਿੰਘ ਅਤੇ ਦਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ ਅਗਲੀ ਖ਼ਬਰ ਅਮਰਜੀਤ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ
Ad Position 24