03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 26-01-2026
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹਾ ਪੱਧਰੀ 16ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਅਤੇ ਲੋਕਤੰਤਰਕ ਚੇਤਨਾ ਨਾਲ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਸਮਾਰੋਹ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਢਿੱਲੋਂ ਅਤੇ ਉਪ-ਮੰਡਲ ਮੈਜਿਸਟਰੇਟ ਬਲਜੀਤ ਕੌਰ ਵਲੋਂ ਕੀਤੀ ਗਈ | ਸਮਾਗਮ ਦਾ ਮੁੱਖ ਉਦੇਸ਼ ਨਾਗਰਿਕਾਂ ਵਿਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕਤਾ ਫ਼ੈਲਾਉਣਾ ਅਤੇ ਨੌਜਵਾਨਾਂ ਨੂੰ ਲੋਕਤੰਤਰਕ ਪ੍ਰਕਿਰਿਆ ਸਰਗਰਮੀ ਨਾਲ ਜੋੜਣਾ ਸੀ | ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਦਿਆਕ ਸੰਸਥਾਵਾਂ, ਐਨ.ਜੀ.ਓਜ਼. ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਰਪੂਰ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਭਾਸ਼ਣ, ਸਹੁੰ ਸਮਾਗਮ ਅਤੇ ਜਾਣਕਾਰੀ ਭਰਪੂਰ ਗਤੀਵਿਧੀਆਂ ਕਰਵਾਈਆਂ ਗਈਆਂ | ਨਵੇਂ ਵੋਟਰਾਂ ਨੂੰ ਵੋਟਰ ਆਈ.ਡੀ. ਕਾਰਡ ਸੌਂਪ ਕੇ ਉਨ੍ਹਾਂ ਨੂੰ ਲੋਕਤੰਤਰ ਦੇ ਮਜ਼ਬੂਤ ਸਤੰਭ ਵਜੋਂ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਸੁਚੇਤ ਅਤੇ ਜ਼ਿੰਮੇਵਾਰ ਵੋਟਰਾਂ 'ਤੇ ਨਿਰਭਰ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਹਰ ਵੋਟ ਕੀਮਤੀ ਹੈ ਅਤੇ ਨਿਰਪੱਖ, ਡਰ-ਰਹਿਤ ਤੇ ਲੋਭ-ਰਹਿਤ ਮਤਦਾਨ ਹੀ ਸਿਹਤਮੰਦ ਲੋਕਤੰਤਰ ਦੀ ਪਹਿਚਾਣ ਹੈ | ਇਸ ਦੌਰਾਨ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ ਨੇ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾ ਕੇ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਨੌਜਵਾਨਾਂ ਦੀ ਭੂਮਿਕਾ ਨਿਰਣਾਇਕ ਹੁੰਦੀ ਹੈ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ ਨੂੰ ਜ਼ਿਲ੍ਹੇ 'ਚੋਂ ਉੱਤਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਐਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਵਾਰਡਾਂ ਵਿਚੋਂ ਉੱਤਮ ਬੀ.ਐਲ.ਓ. ਅਤੇ ਮਤਦਾਨ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿਚੋਂ ਜੇਤੂ ਸਕੂਲੀ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੋਸਟਰਾਂ, ਨਾਅਰਿਆਂ ਅਤੇ ਰਚਨਾਤਮਕ ਪ੍ਰਸਤੁਤੀਆਂ ਰਾਹੀਂ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ | ਅੰਤ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਵੱਧ ਤੋਂ ਵੱਧ ਭਾਗ ਲੈ ਕੇ ਆਪਣੀ ਲੋਕਤੰਤਰਕ ਜ਼ਿੰਮੇਵਾਰੀ ਨਿਭਾਉਣ | ਇਸ ਮੌਕੇ ਹਰਬੰਸ ਸਿੰਘ ਤਹਿਸੀਲਦਾਰ ਚੋਣਾਂ, ਸੌਰਵ ਜੈਨ ਚੋਣ ਕਾਨੂੰਗੋ, ਵੀਭੂ ਜੈਨ ਚੋਣ ਕਾਨੂੰਗੋ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਅਧਿਆਪਕ ਅਤੇ ਸਕਲਾਂ ਦੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਚ.ਐਸ.ਹਾਈ ਸਕੂਲ ਨੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ 300 ਲੜਕੀਆਂ ਦੇ ਤਿੰਨ ਕਰੋੜ ਲਗਾ ਕੀਤੇ ਜਾਣਗੇ ਵਿਆਹ- ਓਬਰਾਏ
Ad Position 24
No active advertisement