05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕੈਬਨਿਟ ਮੰਤਰੀ ਖੁੱਡੀਆਂ ਨੇ ਵਿਕਾਸ ਦੇ ਕੰਮਾਂ ਸੰੰਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

Ad Position 21
No active advertisement
ਅਜੀਤ ਡੈਸਕ 26-01-2026
ਲੰਬੀ, 25 ਜਨਵਰੀ (ਮੇਵਾ ਸਿੰਘ)-ਖੇਤੀਬਾੜੀ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਬੀਤੇ ਦਿਨੀਂ ਹਲਕੇ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਬਿਜਲੀ ਬੋਰਡ ਦੇ ਰੈਸਟ ਹਾਊਸ ਪਿੰਡ ਬਾਦਲ ਵਿਖੇ ਕੀਤੀ ਗਈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਵਿਕਾਸ ਦੇ ਕੰਮਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਕੇ ਲੋਕਾਂ ਦੇ ਸਪੁਰਦ ਕਰਨਾ ਹੈ, ਜਿਸ ਨਾਲ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ ਅਤੇ ਉਨ੍ਹਾਂ ਨੂੰ ਮਿਆਰੀ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣ | ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ | ਇਸ ਵਿਚ ਕਿਸੇ ਕਿਸਮ ਦੀ ਕੁਤਾਹੀ ਤੇ ਆਮ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਮੁਹਿੰਮ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਮੁਹਿੰਮ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਸਕੇ | ਇਸ ਮੌਕੇ ਸਬ ਡਿਵੀਜ਼ਨਲ ਮੈਜਿਸਟਰੇਟ ਮਲੋਟ ਜੁਗਰਾਜ ਸਿੰਘ ਕਾਹਲੋਂ, ਤਹਿਸੀਲਦਾਰ ਮਲੋਟ, ਬੀਡੀਪੀਓ ਰਾਕੇਸ਼ ਬਿਸ਼ਨੋਈ, ਅਮੀਤ ਖੁੱਡੀਆਂ, ਐਕਸੀਅਨ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਮੋਰੀਆ, ਐਗਰੀਕਲਚਰ ਚੀਫ਼ ਜਗਸੀਰ ਸਿੰਘ, ਸਿਵਲ ਸਰਜਨ ਸੁਨੀਲ ਬਾਂਸਲ, ਪੀ.ਏ ਗੁਰਬਾਜ ਖੁੱਡੀਆਂ, ਪੀ.ਏ ਟੋਨੀ ਭੁੱਲਰ, ਲਵਪ੍ਰੀਤ ਸਿੰਘ ਅਤੇ ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਪ੍ਰਕਾਸ਼ ਦੇਵੀ ਕਮਰਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਕਲੈਰੀਕਲ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ
Ad Position 24
No active advertisement