05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਕਨਵੈਨਸ਼ਨ ਹੋਈ

Ad Position 21
No active advertisement
ਅਜੀਤ ਡੈਸਕ 26-01-2026
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਕਨਵੈਨਸ਼ਨ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਵਿਚ ਜੰਗ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਡਵੀਜਨਾਂ ਦੇ ਆਗੂ ਅਤੇ ਸਰਗਰਮ ਵਰਕਰਾਂ ਨੇ ਸ਼ਮੂਲੀਅਤ ਕੀਤੀ | ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਦੀਆਂ ਨੀਤੀਆਂ ਬਾਰੇ ਚਾਨਣਾ ਪਾਇਆ | ਭਜਨ ਲਾਲ ਅਤੇ ਹਰਜੀਤ ਸਿੰਘ ਗੂੜ੍ਹੀ ਸੰਘਰ ਸਰਕਲ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇ ਰਹੀ ਹੈ | ਬਿਜਲੀ ਸੋਧ ਬਿੱਲ 2025 ਨੂੰ ਲਿਆ ਕੇ ਬਿਜਲੀ ਅਦਾਰੇ ਦਾ ਪੂਰਨ ਤੌਰ 'ਤੇ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਸ਼ਿਵਦੀਪ ਸਿੰਘ ਬਰਾੜ ਨੇ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਬੀਜ ਬਿੱਲ 2025 ਲਿਆ ਕੇ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕਰਕੇ ਕਿਸਾਨਾਂ ਦੇ ਹੱਕ ਖੋਹੇ ਜਾ ਰਹੇ ਹਨ ਅਤੇ ਲੇਬਰ ਕਾਨੂੰਨ ਲਾਗੂ ਕਰਕੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਜ਼ਦੂਰਾਂ ਨੂੰ ਗੁਲਾਮ ਕੀਤਾ ਜਾ ਰਿਹਾ ਹੈ | ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਲ ਰਹੀ ਹੈ, ਪਾਵਰਕਾਮ ਅਤੇ ਹੋਰ ਸਰਕਾਰੀ ਜ਼ਮੀਨਾਂ ਵੇਚਣ ਜਾ ਰਹੀ ਹੈ | ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆ ਮੰਗਾਂ 'ਤੇ ਕੋਈ ਵੀ ਗੌਰ ਨਹੀਂ ਕੀਤਾ ਜਾ ਰਿਹਾ ਅਤੇ ਮੰਗਾਂ ਨੂੰ ੰ ਅਣਗੌਲਿਆ ਕੀਤਾ ਹੋਇਆ ਹੈ | ਜਿਸ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ | ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਡੀਆਂ ਮੰਗਾਂ ਜਿਵੇਂ ਕਿ ਬਿਜਲੀ ਸੋਧ ਬਿੱਲ ਰਾਹੀਂ ਬਿਜਲੀ ਅਦਾਰੇ ਦੇ ਮੁਕੰਮਲ ਨਿੱਜੀਕਰਨ ਦੇ ਅਮਲ ਨੂੰ ਰੋਕਿਆ ਜਾਵੇ, ਪਾਵਰਕਾਮ ਦੀਆਂ ਜ਼ਮੀਨਾਂ ਵੇਚਣ ਦਾ ਫ਼ੈਸਲਾ ਵਾਪਸ ਲਿਆ ਜਾਵੇ, ਰਹਿੰਦਾ 16 ਪ੍ਰਤੀਸ਼ਤ ਮਹਿੰਗਾਈ ਭੱਤਾ ਸਮੇਤ ਬਕਾਏ ਤੁਰੰਤ ਦਿੱਤਾ ਜਾਵੇ, ਲੋਕਾਂ ਦੀ ਅਵਾਜ਼ ਚੁੱਕਣ ਵਾਲੇ ਪੱਤਰਕਾਰਾਂ ਉਪਰ ਪੰਜਾਬ ਸਰਕਾਰ ਵਲੋਂ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ | ਇਹ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਨਹੀਂ ਤਾਂ ਫਰਵਰੀ ਦੇ ਅਖੀਰ ਵਿਚ ਬਿਜਲੀ ਮੰਤਰੀ ਦੀ ਲੁਧਿਆਣਾ ਵਿਖੇ ਰਿਹਾਇਸ਼ ਅੱਗੇ ਲਾ ਮਿਸਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਕਨਵੈਨਸ਼ਨ ਨੂੰ ਭਜਨ ਲਾਲ, ਹਰਜੀਤ ਸਿੰਘ ਗੂੜ੍ਹੀ ਸੰਘਰ, ,ਰਾਧਾ ਕਿ੍ਸ਼ਨ, ਸ਼ਿਵਦੀਪ ਬਰਾੜ, ਸਰਕਲ ਆਗੂਆਂ ਤੋਂ ਇਲਾਵਾ ਸ਼ੰਕਰ ਦਾਸ, ਅਨੀਦਾਨ, ਨੱਥਾ ਸਿੰਘ, ਇਕਬਾਲ ਸਿੰਘ ਢਿੱਲੋਂ, ਬਿੰਦਰ ਸਿੰਘ, ਪ੍ਰਕਾਸ਼ ਚੰਦ, ਸ਼ਮਸ਼ੇਰ ਸਿੰਘ, ਜਸਵੀਰ ਸਿੰਘ, ਸਾਧੂ ਰਾਮ, ਬੂਟਾ ਸਿੰਘ, ਭਜਨ ਸਿੰਘ, ਵਸਾਵਾ ਰਾਮ, ਬਲਰਾਮ, ਉਰਮਿੰਦਰ ਸਿੰਘ, ਦਿਲਾਵਰ ਸਿੰਘ ਮੰਡਲ ਆਗੂਆਂ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਹਾਂਵੀਰ ਗਊਸ਼ਾਲਾ ਵਿਖੇ ਅਖੰਡ ਪਾਠਾਂ ਦੀ ਇਕੋਤਰੀ ਦਾ ਸਮਾਪਤੀ ਸਮਾਰੋਹ ਹੋਇਆ ਅਗਲੀ ਖ਼ਬਰ ਚਾਈਨਾ ਡੋਰ ਤੁਰੰਤ ਬੰਦ ਕੀਤੀ ਜਾਵੇ-ਰਾਕੇਸ਼ ਸਿਤਾਰਾ <br/>
Ad Position 24
No active advertisement