28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਹਲਕਾ ਇੰਚਾਰਜ ਮੁਖ਼ਤਿਆਰ ਸਿੰਘ ਸੰਧੂ ਨੇ ਨਰੇਗਾ ਮਜ਼ਦੂਰਾਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 29-01-2026
ਮੋਗਾ, 28 ਜਨਵਰੀ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪਿੰਡ ਰੌਂਤਾ ਵਿਖੇ ਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਸੌ ਦਿਨ ਕੰਮ ਦੀ ਗਰੰਟੀ ਨੂੰ ਵਧਾ ਕੇ 125 ਦਿਨ ਕਰਨ 'ਤੇ ਇਸ ਸਕੀਮ ਵਿਚ ਲਿਆਂਦੀ ਗਈ ਪਾਰਦਰਸ਼ਤਾ ਬਾਰੇ ਮਜ਼ਦੂਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਜੋ ਨਰੇਗਾ ਸਕੀਮ ਬਾਰੇ ਗ਼ਲਤ ਕੂੜ ਪ੍ਰਚਾਰ ਕਰ ਰਹੀਆਂ ਹਨ, ਉਹ ਅਸਲੀਅਤ ਤੋਂ ਕੋਹਾਂ ਦੂਰ ਹਨ ਅਤੇ ਉਹ ਨਰੇਗਾ ਮਜ਼ਦੂਰਾਂ ਨੂੰ ਗੁਮਰਾਹ ਕਰ ਰਹੀਆਂ ਹਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ 125 ਦਿਨ ਦੀ ਗਰੰਟੀ ਦੇ ਨਾਲ ਰਾਜ ਸਰਕਾਰਾਂ ਨੂੰ ਇਹ ਸਖ਼ਤੀ ਨਾਲ ਆਦੇਸ਼ ਜਾਰੀ ਕੀਤੇ ਹਨ ਕਿ ਜੇਕਰ ਤੁਹਾਡੇ ਕੋਲ ਰੁਜ਼ਗਾਰ ਨਹੀਂ ਤਾਂ ਨਰੇਗਾ ਮਜ਼ਦੂਰਾਂ ਨੂੰ ਘਰ ਬੈਠੇ ਮਜ਼ਦੂਰੀ ਦੇ ਪੈਸੇ ਜਾਂ ਬੇਰੁਜ਼ਗਾਰੀ ਭੱਤਾ ਮੁਹੱਈਆ ਕਰਵਾਉਣਾ ਪਵੇਗਾ ਅਤੇ ਨਰੇਗਾ ਸਕੀਮ ਨਾਲ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਅਤੇ ਜੇਲ੍ਹਾਂ 'ਚ ਬੰਦ ਕੈਦੀਆਂ ਦੀ ਰਿਹਾਈ ਲਈ ਰੋਸ ਵਜੋਂ ਮਨਾਇਆ ਕਾਲਾ ਦਿਨ <br/> ਅਗਲੀ ਖ਼ਬਰ ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ 'ਚ ਆਪਣਾ ਯੋਗਦਾਨ ਪਾਉਣ-ਡਿਪਟੀ ਕਮਿਸ਼ਨਰ <br/>
Ad Position 24