ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਸਥਿਤ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਆਪਣੀ ਫ਼ਰੀਦਕੋਟ ਫ਼ੇਰੀ ਦੌਰਾਨ ਨਤਮਤਕ ਹੋਏ | ਸ੍ਰੀ ਸੰਜੀਵ ਅਰੋੜਾ ਦਾ ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੀ ਰਹਿਨੁਮਾਈ ਹੇਠ ਜਨਰਲ ਸਕੱਤਰ ਸੁਰਿੰਦਰ ਸਿੰਘ ਰੋਮਾਣਾ, ਖਜ਼ਾਨਚੀ ਗੁਰਿੰਦਰ ਮੋਹਨ ਸਿੰਘ, ਮੈਂਬਰ ਕੁਲਜੀਤ ਸਿੰਘ ਮੋਂਗੀਆ ਅਤੇ ਨਰਿੰਦਰ ਪਾਲ ਸਿੰਘ ਬਰਾੜ ਨੇ ਸਵਾਗਤ ਕੀਤਾ | ਇਸ ਉਪਰੰਤ ਹੈੱਡ ਗ੍ਰੰਥੀ ਨੇ ਸਿਰੋਪਾਓ ਭੇਟ ਕੀਤਾ ਅਤੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ. ਇੰਦਰਜੀਤ ਸਿੰਘ ਖ਼ਾਲਸਾ ਦੀਆਂ ਬਾਬਾ ਫ਼ਰੀਦ ਜੀ ਦੀ ਜੀਵਨੀ 'ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੇਅੰਤ ਕੌਰ ਪਤਨੀ ਗੁਰਦਿੱਤ ਸਿੰਘ ਵਿਧਾਇਕ, ਸੰਦੀਪ ਸਿੰਘ, ਸੁਖਮੰਦਰ ਸਿੰਘ ਰੇਖੀ ਵਧੀਕ ਰਜਿਸਟਰਾਰ ਆਫ਼ ਸੁਸਾਇਟੀਜ਼ ਪੰਜਾਬ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਵੀ ਹਾਜ਼ਰ ਸਨ |