28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭਾਜਪਾ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਦੀ ਲੋੜ- ਡਾ. ਰਮਨਦੀਪ ਸਿੰਘ

Ad Position 21
No active advertisement
ਅਜੀਤ ਡੈਸਕ 29-01-2026
ਜੈਤੋ, 28 ਜਨਵਰੀ (ਗੁਰਮੀਤਪਾਲ ਰੋੜੀਕਪੂਰਾ)-ਹਲਕਾ ਜੈਤੋ ਵਿਚ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ, ਜਦੋਂ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੇ ਮੌਜੂਦਗੀ 'ਚ ਪਿੰਡ ਮੱਤਾ ਤੋਂ ਜਸਵਿੰਦਰ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਪ੍ਰੇਰਨਾ ਸਦਕਾ ਅਤੇ ਡਾ. ਰਮਨਦੀਪ ਸਿੰਘ ਜੈਤੋ ਦੇ ਯਤਨਾ ਨਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ | ਇਹ ਸ਼ਾਮਿਲ ਹੋਣ ਦਾ ਕਾਰਜਕ੍ਰਮ ਭਾਜਪਾ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਸਮਾਪਤ ਹੋਇਆ | ਇਸ ਮੌਕੇ ਡਾ. ਰਮਨਦੀਪ ਸਿੰਘ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸਮੁਖੀ ਸੋਚ ਕਾਰਨ ਅੱਜ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਦੀ ਲੋੜ ਹੈ | ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਪਿੰਡ ਪੱਧਰ 'ਤੇ ਪਾਰਟੀ ਦੀ ਪਹੁੰਚ ਵਧਾਉਣ ਲਈ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਅਜਿਹੀਆਂ ਸ਼ਾਮਿਲੀਆਂ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲਦੀ ਹੈ | ਉਨ੍ਹਾਂ ਜਸਵਿੰਦਰ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦੇ ਸਿਧਾਂਤਾਂ ਅਨੁਸਾਰ ਲੋਕਾਂ ਦੀ ਸੇਵਾ ਲਈ ਨਿਰੰਤਰ ਕੰਮ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੋਇਲ ਪਰਿਵਾਰ ਨੂੰ ਸਦਮਾ, ਠੇਕੇਦਾਰ ਮਦਨ ਲਾਲ ਗੋਇਲ ਦਾ ਦਿਹਾਂਤ ਅਗਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋਏ
Ad Position 24